03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨਿੱਜੀ ਹੋਟਲ 'ਤੇ ਪੁਲਿਸ ਦੀ ਛਾਪੇਮਾਰੀ ਦੌਰਾਨ ਛੇ ਔਰਤਾਂ ਕਾਬੂ <br/>

Ad Position 21
No active advertisement
ਅਜੀਤ ਡੈਸਕ 28-03-2026
ਸ੍ਰੀ ਅਨੰਦਪੁਰ ਸਾਹਿਬ, 27 ਮਾਰਚ (ਕਰਨੈਲ ਸਿੰਘ)-ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸਾਂ ਨਿਰਦੇਸ਼ਾਂ ਤਹਿਤ ਸਥਾਨਕ ਪੁਲਿਸ ਵਲੋਂ ਗੈਰ ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸਥਾਨਕ ਇੱਕ ਨਿੱਜੀ ਹੋਟਲ 'ਤੇ ਛਾਪੇਮਾਰੀ ਕਰਕੇ 6 ਔਰਤਾਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਥਾਨਕ ਥਾਣਾ ਮੁਖੀ ਦਾਨਿਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਟੀਮ ਗਸ਼ਤ ਦੌਰਾਨ ਇੱਥੋਂ ਦੇ ਪੰਜ ਪਿਆਰਾ ਪਾਰਕ ਚੌਂਕ 'ਤੇ ਸੀ, ਇਸੇ ਦੌਰਾਨ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ 'ਤੇ ਸਥਿਤ ਅਗੰਮਪੁਰ ਚੌਂਕ ਨੇੜਲੇ ਹੋਟਲ ਮੈਪਲ ਵੈਲੀ ਵਿਖੇ ਕੁੱਝ ਲੋਕਾਂ ਵਲੋਂ ਅਨੈਨਿਕ ਗਤੀਵਿਧੀਆਂ ਕੀਤੀਆਂ ਜਾ ਰਹੀ ਹਨ | ਉਕਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਹੋਟਲ 'ਤੇ ਛਾਪਾ ਮਾਰਿਆ | ਛਾਪੇਮਾਰੀ ਦੌਰਾਨ ਹੋਟਲ ਦੇ ਵੱਖ-ਵੱਖ ਕਮਰਿਆਂ ਤੋਂ 6 ਔਰਤਾਂ ਨੂੰ ਕਾਬੂ ਕੀਤਾ ਗਿਆ | ਇਸ ਸਬੰਧ 'ਚ ਹੋਟਲ ਮਾਲਕ ਦੀਪਕ ਕੁਮਾਰ ਰਾਮਪਾਲ, ਵਾਸੀ ਪਿੰਡ ਵਿਚੋਲਾ ਦੁੱਕੀ, ਜ਼ਿਲ੍ਹਾ ਮੁਰਾਦਾਬਾਦ (ਉੱਤਰ ਪ੍ਰਦੇਸ਼) ਅਤੇ ਸਹਾਇਕ ਬਲਜੀਤ ਸਿੰਘ ਵਾਸੀ ਦਿਆਲਪੁਰਾ, ਜ਼ੀਰਕਪੁਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਕੇ ਹੋਰ ਜਾਂਚ ਕੀਤੀ ਜਾਵੇਗੀ ਅਤੇ ਮਾਮਲੇ 'ਚ ਸ਼ਾਮਲ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾਂ ਖੂਹ ਰਾਏਪੁਰ ਮੁੰਨੇ ਵਿਖੇ ਤਿੰਨ ਦਿਨਾਂ ਜੋੜ ਮੇਲੇ ਦੇ ਦੂਜੇ ਦਿਨ ਦੌਰਾਨ ਦਿਨ ਤੇ ਰਾਤ ਦੇ ਧਾਰਮਿਕ... ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਔਰਤ ਦੀ ਇਲਾਜ ਦੌਰਾਨ ਹੋਈ ਮੌਤ <br/>
Ad Position 24
No active advertisement