03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰਦੁਆਰਾ ਗੁਰੂ ਕਾਂ ਖੂਹ ਰਾਏਪੁਰ ਮੁੰਨੇ ਵਿਖੇ ਤਿੰਨ ਦਿਨਾਂ ਜੋੜ ਮੇਲੇ ਦੇ ਦੂਜੇ ਦਿਨ ਦੌਰਾਨ ਦਿਨ ਤੇ ਰਾਤ ਦੇ ਧਾਰਮਿਕ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 28-03-2026
ਨੂਰਪੁਰ ਬੇਦੀ, 27 ਮਾਰਚ (ਵਿੰਦਰਪਾਲ ਝਾਂਡੀਆਂ)-ਬਾਬਾ ਜਵਾਹਰ ਸਿੰਘ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਗੁਰੂ ਕਾ ਖੂਹ ਰਾਏਪੁਰ ਮੁੰਨੇ ਵਿਖੇ ਮੁੱਖ ਸੇਵਾਦਾਰ ਬਾਬਾ ਬਰਜਿੰਦਰ ਸਿੰਘ, ਬਾਬਾ ਜਸਦੀਪ ਸਿੰਘ ਦੀ ਦੇਖ ਰੇਖ ਹੇਠ ਚੱਲ ਰਿਹੇ ਸਾਲਾਨਾ ਤਿੰਨ ਦਿਨਾਂ ਜੋੜ ਮੇਲੇ ਦੇ ਦੂਜੇ ਦਿਨ ਦੌਰਾਨ ਦਿਨ ਤੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਗਏ | ਜੋੜ ਮੇਲੇ ਵਿਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਕੇ ਹਾਜ਼ਰੀ ਭਰ ਰਹੀਆਂ ਹਨ | ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਇੰਟਰਨੈਸ਼ਨਲ ਢਾਡੀ ਜਥਾ ਭਾਈ ਭੁਪਿੰਦਰ ਸਿੰਘ ਢਾਹਾਂ ਨੇ ਸਿੱਖਾਂ ਦੀ ਬਹਾਦਰੀ ਦਾ ਪ੍ਰਸੰਗ ਬਾਖ਼ੂਬੀ ਪੇਸ਼ ਕਰਕੇ ਸੰਗਤਾਂ 'ਚ ਜੋਸ਼ ਭਰਿਆ | ਭਾਈ ਰਾਜਨਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਕੀਰਤਨੀਏ ਜਥੇ ਨੇ ਕਥਾ ਕੀਰਤਨ ਜ਼ਰੀਏ ਅਤੇ ਭਾਈ ਗੁਰਿੰਦਰ ਸਿੰਘ ਬੈਂਸ ਭਰਤਗੜ੍ਹ ਵਾਲਿਆਂ ਦੇ ਢਾਡੀ ਜਥੇ ਨੇ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਦਕਿ ਰਾਤ ਦੇ ਦੀਵਾਨ 'ਚ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ਤੇ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਪ੍ਰੋਗਰਾਮ ਪੇਸ਼ ਕਰਨਗੇ | ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਪ੍ਰਬੰਧਕਾਂ ਨੇ ਦੱਸਿਆ ਕਿ ਜੋੜ ਮੇਲੇ ਦੀ ਸਮਾਪਤੀ ਅੱਜ ਹੋਵੇਗੀ, ਜਿਸ ਦੌਰਾਨ ਦਿਨ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ 'ਚ ਜਗਾਧਰੀ ਵਾਲੀਆ ਬੀਬੀਆਂ ਦਾ ਜਥਾ ਤੇ ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀ ਕਾਰਗੁਜ਼ਾਰੀ ਬੇਹੱਦ ਨਿਰਾਸ਼ਾਜਨਕ-ਡਾ. ਦਲਜੀਤ ਸਿੰਘ ਚੀਮਾ <br/> ਅਗਲੀ ਖ਼ਬਰ ਨਿੱਜੀ ਹੋਟਲ 'ਤੇ ਪੁਲਿਸ ਦੀ ਛਾਪੇਮਾਰੀ ਦੌਰਾਨ ਛੇ ਔਰਤਾਂ ਕਾਬੂ <br/>
Ad Position 24
No active advertisement