03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪਿੰਡ ਸਰਥਲੀ ਵਿਖੇ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ 'ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 28-03-2026
ਨੂਰਪੁਰ ਬੇਦੀ, 27 ਮਾਰਚ (ਵਿੰਦਰਪਾਲ ਝਾਂਡੀਆਂ)-ਪਿੰਡ ਸਰਥਲੀ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ | ਟੂਰਨਾਮੈਂਟ ਦੌਰਾਨ ਮੁਕਾਬਲੇ ਬਹੁਤ ਹੀ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ ਵੱਖ ਵੱਖ ਟੀਮਾਂ ਨੇ ਆਪਣੇ ਹੁਨਰ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਦਾ ਦਰਸ਼ਕਾਂ ਨੇ ਵੀ ਖੇਡ ਦਾ ਖ਼ੂਬ ਅਨੰਦ ਮਾਣਿਆ | ਖਿਡਾਰੀਆਂ ਦੀ ਜਜ਼ਬੇਦਾਰੀ ਅਤੇ ਜਿੱਤ ਪ੍ਰਤੀ ਲਗਨ ਨੇ ਖੇਡ ਮੇਲੇ ਨੂੰ ਯਾਦਗਾਰ ਬਣਾ ਦਿੱਤਾ | ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨਾਂ ਲਈ ਬਹੁਤ ਮਹੱਤਵਪੂਰਨ ਹਨ, ਕਿਉਂਕਿ ਇਹ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰੱਖਦੇ ਹਨ ਅਤੇ ਜੀਵਨ ਵਿਚ ਅਨੁਸ਼ਾਸਨ ਅਤੇ ਸਿਹਤਮੰਦ ਸੋਚ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਖੇਡਾਂ ਮਨੁੱਖੀ ਵਿਕਾਸ ਦਾ ਅਹਿਮ ਹਿੱਸਾ ਹਨ | ਉਨ੍ਹਾਂ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਕੀਤੇ ਬਿਹਤਰੀਨ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਪੱਧਰ 'ਤੇ ਅਜਿਹੇ ਉਪਰਾਲੇ ਖੇਡ ਸੰਸਕਿ੍ਤੀ ਨੂੰ ਮਜ਼ਬੂਤ ਕਰਨ ਵਿਚ ਵੱਡਾ ਯੋਗਦਾਨ ਪਾਉਂਦੇ ਹਨ | ਇਸ ਦੌਰਾਨ ਪ੍ਰਬੰਧਕਾਂ ਵਲੋਂ ਅਜੈਵੀਰ ਸਿੰਘ ਲਾਲਪੁਰਾ ਨੂੰ ਸਨਮਾਨਿਤ ਵੀ ਕੀਤਾ ਗਿਆ, ਜਿਸ ਲਈ ਉਨ੍ਹਾਂ ਨੇ ਦਿਲੋਂ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਫੇਰੀਆਂ ਦੀ ਜੈਕਾਰਿਆਂ ਦੀ ਗੂੰਜ ਨਾਲ ਹੋਈ ਆਰੰਭਤਾ <br... ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰੀਖਿਆ ਫ਼ੀਸਾਂ ਦੇ ਇਕੱਠੇ ਕੀਤੇ ਜਾਂਦੇ ਨੇ ਕਰੋੜਾਂ ਰੁਪਏ, ਪਰ ਡਿਊਟੀ ਅਮਲੇ ਨੂੰ ਭ...
Ad Position 24
No active advertisement