ਸ੍ਰੀ ਅਨੰਦਪੁਰ ਸਾਹਿਬ, 27 ਮਾਰਚ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਨਗਰੀ ਵਿਖੇ ਸਜਾਈਆਂ ਜਾਣ ਵਾਲੀਆਂ ਰਾਤਰੀ ਫੇਰੀਆਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਸ਼ੁਰੂ ਹੋ ਗਈਆਂ | ਪਹਿਲੀ ਰਾਤਰੀ ਫੇਰੀ ਦੀ ਆਰੰਭਤਾ ਦੀ ਅਰਦਾਸ ਗਿਆਨੀ ਜੋਗਿੰਦਰ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀ ਵਡਭਾਗੇ ਹਨ ਜਿਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਵਰੋਸਾਈ ਤੇ ਖਾਲਸੇ ਦੀ ਜਨਮ ਭੂਮੀ ਅਨੰਦਾਂ ਦੀ ਪੂਰੀ ਵਿਖੇ ਆਪਣਾ ਜੀਵਨ ਬਤੀਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਿ ਉਹ ਰਾਤਰੀ ਫੇਰੀਆਂ 'ਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਬਖਸ਼ਿਸਾਂ ਪ੍ਰਾਪਤ ਕਰਨ | ਇਸ ਮੌਕੇ ਰਾਤਰੀ ਫੇਰੀਆਂ ਦੇ ਪ੍ਰਬੰਧਕ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਜਸਵਿੰਦਰਪਾਲ ਸਿੰਘ ਬਿੱਲਾ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਤਰੀ ਫੇਰੀਆਂ 8 ਅਪ੍ਰੈਲ ਨੂੰ ਸਮਾਪਤ ਹੋਣਗੀਆਂ | ਇਸ ਮੌਕੇ ਭੁਪਿੰਦਰਪਾਲ ਸਿੰਘ ਪੱਪੂ ਤਲਵਾੜ, ਲੈਕ. ਗੁਰਚਰਨ ਸਿੰਘ ਅਰੋੜਾ, ਰਾਮ ਪ੍ਰਾਸ਼ਰ ਬਿੱਲਾ, ਜਸਵਿੰਦਰ ਸਿੰਘ, ਮਨਦੀਪ ਸਿੰਘ, ਜਸਵਿੰਦਰ ਸਿੰਘ, ਜਗਦੇਵ ਸਿੰਘ ਦਿਲਬਰ, ਹਰਦੀਪ ਸਿੰਘ, ਸੰਦੀਪ ਕੌਰ, ਰਮਨਦੀਪ ਕੌਰ, ਗੁਰਦੀਪ ਕੌਰ, ਬਨਦੀਪ ਕੌਰ, ਮਨਜੀਤ ਕੌਰ, ਸਿਮਰਨ ਕੌਰ ਤੇ ਸੰਗਤਾਂ ਹਾਜ਼ਰ ਸਨ |