02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮੋਰਿੰਡਾ ਵਿਖੇ ਨਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਅੱਜ <br/>

Ad Position 21
No active advertisement
ਅਜੀਤ ਡੈਸਕ 28-03-2026
ਮੋਰਿੰਡਾ, 27 ਮਾਰਚ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੋਰਿੰਡਾ ਵਾਸੀਆਂ ਲਈ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵਾਂ ਮੁਹੱਲਾ ਕਲੀਨਿਕ (ਆਯੁਸ਼ਮਾਨ ਆਰੋਗਿਆ ਕੇਂਦਰ) ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਰਚੂਅਲ (ਵੀਡੀਓ ਕਾਲ) ਰਾਹੀਂ ਦੁਪਹਿਰ 12:30 ਵਜੇ ਬੱਸ ਅੱਡਾ, ਮੋਰਿੰਡਾ ਵਿਖੇ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਨਵੇਂ ਮੁਹੱਲਾ ਕਲੀਨਿਕ ਦੇ ਚਾਲੂ ਹੋਣ ਨਾਲ ਮੋਰਿੰਡਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਮੁੱਢਲੀ ਸਿਹਤ ਸਹੂਲਤਾਂ ਆਪਣੇ ਨੇੜੇ ਹੀ ਉਪਲਬਧ ਹੋਣਗੀਆਂ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੋਤਲ ਬਾਬਾ, ਅਮਰਾਲੀ ਅਤੇ ਬੂਰਮਾਜਰਾ ਵਿਖੇ ਵੀ ਆਯੁਸ਼ਮਾਨ ਆਰੋਗਿਆ ਕੇਂਦਰ ਸਫਲਤਾਪੂਰਵਕ ਚਾਲੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦਾ ਲੋਕਾਂ ਵਲੋਂ ਵਧੀਆ ਲਾਭ ਲਿਆ ਜਾ ਰਿਹਾ ਹੈ | ਮੋਰਿੰਡਾ ਦੇ ਇਸ ਨਵੇਂ ਕਲੀਨਿਕ ਨਾਲ ਇਲਾਕੇ ਵਿਚ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਵਧੇਗੀ ਅਤੇ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਜਾਣ ਦੀ ਲੋੜ ਨਹੀਂ ਪਵੇਗੀ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਰੂਪਨਗਰ ਦੇ ਨਵੇਂ ਚੇਅਰਮੈਨ ਮਲਕੀਤ ਸਿੰਘ ਭੰਗੂ ਤੇ ਵਾਈਸ ਚੇਅਰਮੈਨ ਮਨਜੀਤ ਕੌਰ ਦੀ ਤਾਜਪੋਸ਼ੀ ਹੋਈ <br/>... ਅਗਲੀ ਖ਼ਬਰ ਪੈਟਰੋਲ-ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਿਚ ਕਟੌਤੀ ਨਾਲ ਲੋਕਾਂ ਨੂੰ ਰਾਹਤ: ਇਕਬਾਲ ਸਿੰਘ ਲਾਲਪੁਰਾ <br/>
Ad Position 24
No active advertisement