02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜਸਟਿਸ ਅਮਰਜੋਤ ਭੱਟੀ ਵਲੋਂ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 28-03-2026
ਰੂਪਨਗਰ, 27 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਰੂਪਨਗਰ ਦੇ ਪ੍ਰਸ਼ਾਸਕੀ ਜੱਜ ਜਸਟਿਸ ਅਮਰਜੋਤ ਭੱਟੀ ਵਲੋਂ ਅੱਜ ਜ਼ਿਲ੍ਹਾ ਅਦਾਲਤਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਰੋਪੜ ਜੇਲ੍ਹ ਦਾ ਨਿਰੀਖਣ ਕੀਤਾ ਗਿਆ | ਰੂਪਨਗਰ ਪਹੁੰਚਣ 'ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਮਨਿੰਦਰ ਸਿੰਘ ਸਮੇਤ ਉੱਚ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਦੌਰੇ ਦੌਰਾਨ ਜਸਟਿਸ ਭੱਟੀ ਨੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਅਦਾਲਤੀ ਸਹੂਲਤਾਂ ਵਿਚ ਸੁਧਾਰ ਲਿਆਉਣ ਸਬੰਧੀ ਜਾਇਜ਼ਾ ਲਿਆ | ਉਨ੍ਹਾਂ ਵਲੋਂ ਰੂਪਨਗਰ ਜੇਲ੍ਹ ਦਾ ਨਿਰੀਖਣ ਕਰਦੇ ਹੋਏ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ | ਜੇਲ੍ਹ ਹਸਪਤਾਲ ਵਿਚ ਸਿਹਤ ਸਹੂਲਤਾਂ ਦੀ ਵੀ ਸਮੀਖਿਆ ਕੀਤੀ ਗਈ | ਇਸ ਤੋਂ ਇਲਾਵਾ ਉਨ੍ਹਾਂ ਰੂਪਨਗਰ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਸੁਝਾਅ ਵੀ ਸੁਣੇ | ਵਾਤਾਵਰਣ ਸੁਰੱਖਿਆ ਦੇ ਸੰਦੇਸ਼ ਤਹਿਤ ਉਨ੍ਹਾਂ ਵਲੋਂ ਜ਼ਿਲ੍ਹਾ ਅਦਾਲਤਾਂ ਦੇ ਕੰਪਲੈਕਸ ਵਿਚ ਪੌਦਾ ਵੀ ਲਗਾਇਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਿਕੇਸ਼ ਗੁਪਤਾ, ਐਸ.ਪੀ. ਅਰਵਿੰਦ ਮੀਨਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੰਗਲ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਮੁਹਿੰਮ ਤੇਜ਼ <br/> ਅਗਲੀ ਖ਼ਬਰ ਬਲਾਕ ਸੰਮਤੀ ਰੂਪਨਗਰ ਦੇ ਨਵੇਂ ਚੇਅਰਮੈਨ ਮਲਕੀਤ ਸਿੰਘ ਭੰਗੂ ਤੇ ਵਾਈਸ ਚੇਅਰਮੈਨ ਮਨਜੀਤ ਕੌਰ ਦੀ ਤਾਜਪੋਸ਼ੀ ਹੋਈ <br/>...
Ad Position 24
No active advertisement