02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨੰਗਲ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਮੁਹਿੰਮ ਤੇਜ਼ <br/>

Ad Position 21
No active advertisement
ਅਜੀਤ ਡੈਸਕ 28-03-2026
ਨੰਗਲ, 27 ਮਾਰਚ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਨੰਗਲ ਇਲਾਕੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਪ ਮੰਡਲ ਮੈਜਿਸਟਰੇਟ ਨੰਗਲ ਸਚਿਨ ਪਾਠਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਬਿਭੋਰ ਸਾਹਿਬ ਵਿਖੇ ਇੱਕ ਮੈਗਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਆਉਣ ਵਾਲੇ ਲੋਕਾਂ ਨੂੰ ਮੌਕੇ 'ਤੇ ਹੀ ਰਜਿਸਟਰੇਸ਼ਨ, ਦਸਤਾਵੇਜ਼ ਜਾਂਚ ਅਤੇ ਕਾਰਡ ਬਣਾਉਣ ਦੀ ਸਹੂਲਤ ਪ੍ਰਦਾਨ ਕੀਤੀ ਗਈ | ਉਹਨਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾਵੇ | ਅਧਿਕਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਮਕੌੜੀ ਵਲੋਂ ਸ੍ਰੀ ਵਿਜੇ ਕੁਮਾਰ ਦੀ ਯਾਦ 'ਚ ਫੁੱਟਬਾਲ ਟੂਰਨਾਮੈਂਟ <br/> ਅਗਲੀ ਖ਼ਬਰ ਜਸਟਿਸ ਅਮਰਜੋਤ ਭੱਟੀ ਵਲੋਂ ਜ਼ਿਲ੍ਹਾ ਰੂਪਨਗਰ ਦੀਆਂ ਅਦਾਲਤਾਂ ਤੇ ਰੋਪੜ ਜੇਲ੍ਹ ਦਾ ਨਿਰੀਖਣ <br/>
Ad Position 24
No active advertisement