ਸੰਤੋਖਗੜ੍ਹ, 27 ਮਾਰਚ (ਧਰਮ ਪਾਲ)-ਊਨਾ ਸ਼ਹਿਰ ਦੇ ਸੰਸਥਾਪਕ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਾਹਿਬ ਸਿੰਘ ਬੇਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਮੌਕੇ ਉਨ੍ਹਾਂ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਤੇ ਸਾਧ ਸੰਗਤ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਛਤਰੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ | ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਜਾਣ ਵਾਲੀ ਪਾਲਕੀ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਈ ਗਈ ਸੀ ਜਦੋਂ ਕਿ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਸ਼ਬਦ ਕੀਰਤਨ ਗਾਉਂਦੀ ਹੋਈ ਨਾਲ-ਨਾਲ ਚੱਲ ਰਹੀ ਸੀ | ਇਸ ਮੌਕੇ ਗਤਕਾ ਜਥੇ ਨੇ ਪ੍ਰਾਚੀਨ ਯੁੱਧ ਤਕਨੀਕਾਂ ਦਾ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕੀਤਾ | ਇਸ ਮੌਕੇ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੋਸ਼ੀਲੇ ਨਾਅਰਿਆਂ ਦੀ ਗੂੰਜ 'ਚ ਸੰਗਤਾਂ ਨੇ ਸ਼ਹਿਰ ਦੀ ਪਰਿਕਰਮਾ ਕੀਤੀ | ਇਹ ਨਗਰ ਕੀਰਤਨ ਕਿਲ੍ਹਾ ਬਾਬਾ ਸਾਹਿਬ ਸਿੰਘ ਬੇਦੀ ਤੋਂ ਸ਼ੁਰੂ ਹੋਇਆ ਰੈੱਡ ਲਾਈਟ ਚੌਕ, ਪੁਰਾਣਾ ਬੱਸ ਸਟੈਂਡ, ਆਈ. ਐਸ. ਬੀ. ਟੀ., ਰੋਟਰੀ ਚੌਕ ਤੇ ਮੁੱਖ ਬਾਜ਼ਾਰ ਵਿਚੋਂ ਹੁੰਦਾ ਹੋਇਆ ਕਿਲ੍ਹਾ ਬਾਬਾ ਸਾਹਿਬ ਸਿੰਘ ਬੇਦੀ ਵਿਖੇ ਵਾਪਸ ਸਮਾਪਤ ਹੋਇਆ | ਨਗਰ ਕੀਰਤਨ ਦਾ ਥਾਂ-ਥਾਂ ਫੁੱਲਾਂ ਦੀਆਂ ਪੱਤੀਆਂ ਦੀ ਵਰਖਾ ਨਾਲ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਦੁੱਧ, ਚਾਹ ਪਕੌੜੇ ਤੇ ਫਲਾਂ ਦੇ ਲੰਗਰ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ | ਇਸ ਮੌਕੇ ਨਗਰ ਕੀਰਤਨ ਦੀ ਮਹੱਤਤਾ ਬਾਰੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਦੱਸਿਆ ਕਿ ਜਦੋਂ ਵੀ ਸ਼ਹਿਰ ਦੇ ਸੰਸਥਾਪਕ ਬਾਬਾ ਸਾਹਿਬ ਜੀ ਲੰਬੇ ਸਮੇਂ ਲਈ ਸ਼ਹਿਰ ਛੱਡਦੇ ਸਨ ਤਾਂ ਉਹ ਇਕ ਸੁਰੱਖਿਆ ਢਾਲ ਵਜੋਂ ਸ਼ਹਿਰ ਦੀ ਪਰਕਰਮਾ ਕਰਦੇ ਸਨ | ਇਹ ਪਰਿਕਰਮਾ ਹੁਣ ਉਸ ਯਾਦ ਨੂੰ ਜ਼ਿੰਦਾ ਰੱਖਣ ਲਈ ਨਗਰ ਕੀਰਤਨ ਦੇ ਰੂਪ ਵਿਚ ਕੀਤੀ ਜਾਂਦੀ ਹੈ | ਇਸ ਮੌਕੇ ਬਾਬਾ ਅਮਰਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਸਫ਼ਾਈ ਜਥੇ ਨੇ ਸੁਚੱਜੇ ਪ੍ਰਬੰਧ ਕੀਤੇ ਹੋਏ ਸਨ | ਅਗਲੇ ਦੋ ਦਿਨ ਪੰਥ ਪ੍ਰਸਿੱਧ ਰਾਗੀ, ਢਾਡੀ, ਕੀਰਤਨੀ ਜਥੇ ਅਤੇ ਵਿਦਵਾਨ ਸੰਗਤਾਂ ਨੂੰ ਗੁਰੂ ਬਾਣੀ ਨਾਲ ਜੋੜਨਗੇ | ਇਸ ਮੌਕੇ ਬਾਬਾ ਅਮਰਜੋਤ ਸਿੰਘ ਬੇਦੀ, ਬਾਬਾ ਤੇਗਵੀਰ ਸਿੰਘ ਬੇਦੀ, ਸੰਤ ਅਨੂਪ ਸਿੰਘ, ਬਾਬਾ ਪਿ੍ਤਪਾਲ ਸਿੰਘ, ਬਾਬਾ ਅਜੀਤ ਸਿੰਘ, ਬਾਬਾ ਸੁਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਭਾਈ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਤਿ੍ਲੋਕ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਤਲਵਿੰਦਰ ਸਿੰਘ, ਦੀਪ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ ਬੀਣੇਵਾਲ, ਗੋਪਾਲ ਸਿੰਘ, ਗੁਰੁਪਾਲ ਸਿੰਘ ਬਾਲੀਵਾਲ, ਸੁਖਵਿੰਦਰ ਸਿੰਘ, ਗੁਰਮੇਜ਼ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ, ਜੋਗਮਨ ਸਿੰਘ, ਪਿ੍ੰਸ, ਇਕਬਾਲ ਸਿੰਘ, ਪ੍ਰਭਜੋਤ ਸਿੰਘ, ਦਮਨਜੋਤ ਸਿੰਘ, ਬੰਟੀ, ਗਗਨਦੀਪ ਸਿੰਘ, ਗੁਰਦੀਪ ਸਿੰਘ, ਤਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਵੰਤ ਸਿੰਘ, ਸਰਵਜੀਤ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |