ਪੁਰਖਾਲੀ, 28 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਪਿਛਲੇ ਦਿਨੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਏ ਕੁਲਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਉਨ੍ਹਾਂ ਦਾ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨਾਲ ਕੋਈ ਸਬੰਧ ਨਹੀਂ ਹੈ | ਉਨ੍ਹਾਂ ਕਿਹਾ ਕਿ ਉਹ ਕੇਵਲ ਅਕਾਲੀ ਦਲ ਵਾਰਿਸ ਇਸ ਪੰਜਾਬ ਦੇ ਲਈ ਹੀ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੌਰਾਨ ਉਨ੍ਹਾਂ ਨੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ | ਉਨ੍ਹਾਂ ਕਿਹਾ ਕਿ ਮੈਂ ਜੋ ਵੀ ਗਤੀਵਿਧੀਆਂ ਅਤੇ ਕੰਮ ਕਰਾਂਗਾ ਸਿਰਫ ਤੇ ਸਿਰਫ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਲਈ ਕਰਾਂਗਾ | ਉਨ੍ਹਾਂ ਕਿਹਾ ਕਿ ਇਸ ਕਰਕੇ ਮੈਂ ਸਾਰੀ ਸੰਗਤ ਅਤੇ ਪ੍ਰੈੱਸ ਵਾਲੇ ਵੀਰਾਂ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਨਾਮ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਨਾਲ ਨਾ ਜੋੜਿਆ ਜਾਵੇ ਅਤੇ ਅੱਜ ਤੋਂ ਸਿਰਫ ਤੇ ਸਿਰਫ ਵਾਰਿਸ ਪੰਜਾਬ ਜਥੇਬੰਦੀ ਲਈ ਕੰਮ ਕਰਾਂਗਾ |