ਨੂਰਪੁਰ ਬੇਦੀ, 28 ਮਾਰਚ (ਵਿੰਦਰਪਾਲ ਝਾਂਡੀਆਂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਦੇ ਪ੍ਰੋਗਰਾਮ ਅਫ਼ਸਰ ਡਾ. ਹਰਵਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਐਡਵੈਂਚਰ/ਹਾਈ ਕਿੰਗ ਟਰੈਕਿੰਗ ਕੈਂਪ ਟਿੱਬਾ ਟੱਪਰੀਆਂ ਜ਼ਿਲ੍ਹਾ ਰੂਪਨਗਰ ਵਿਖੇ ਚੱਲ ਰਹੇ ਕੈਂਪ ਵਿਚ ਭਾਗ ਲਿਆ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜਿੱਥੇ ਵਿਦਿਆਰਥੀਆਂ ਨੂੰ ਟਰੈਕਿੰਗ ਦੀ ਟਰੇਨਿੰਗ, ਸ਼ੁੱਧ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਆਪਸੀ ਭਾਈਚਾਰਿਕ ਸਾਂਝ ਨੂੰ ਕਾਇਮ ਰੱਖਣ ਲਈ ਸਿੱਖਿਆ ਦਿੱਤੀ ਜਾਵੇਗੀ ਅਤੇ ਇਹ ਕੈਂਪ ਵਿਦਿਆਰਥੀਆਂ ਦੇ ਗਿਆਨ ਦੇ ਵਾਧੇ ਲਈ ਬਹੁਤ ਹੀ ਲਾਹੇਵੰਦ ਹੋਵੇਗਾ | ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵੀ ਕੈਂਪ 'ਚ ਗਏ ਹੋਏ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਭੇਜੀਆਂ ਗਈਆਂ ਅਤੇ ਆਪਣੇ ਸੰਬੋਧਨ ਵਿਚ ਆਖਿਆ ਕਿ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਭਵਿੱਖ ਵਿਚ ਜੀਵਨ ਲਈ ਚੰਗੀ ਜਾਣਕਾਰੀ ਹਾਸਿਲ ਹੋਵੇਗੀ | ਇਸ ਕੈਂਪ ਦਾ ਵਿਦਿਆਰਥੀ ਨੂੰ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਗਿਆ |