03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਕਾਲਜ ਰੋਪੜ 'ਚ ਕਾਨਵੋਕੇਸ਼ਨ ਦੌਰਾਨ 255 ਵਿਦਿਆਰਥੀਆਂ ਨੂੰ ਡਿਗਰੀਆਂ ਭੇਟ ਮੁੱਖ ਮਹਿਮਾਨ ਵਜੋਂ ਪੁੱਜੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ <br/>

Ad Position 21
repet_subhas-goyals [Copy P29]
ਸਰਕਾਰੀ ਕਾਲਜ ਰੋਪੜ ਵਿਖੇ ਕਾਨਵੋਕੇਸ਼ਨ ਦਾ ਆਰੰਭ ਕਰਨ ਮੌਕੇ ਮੁੱਖ ਮਹਿਮਾਨ, ਪਿ੍ੰਸੀਪਲ ਅਤੇ ਸਟਾਫ਼ ਮੈਂਬਰ | (ਸੱਜੇ) ਡਿਗਰੀਆਂ ਪ੍ਰਾਪਤ ਕਰਨ ਉਪਰੰਤ ਵਿਦਿਆਰਥੀ | <br/> 29-03-2026
ਰੂਪਨਗਰ, 28 ਮਾਰਚ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਅਕਾਦਮਿਕ ਸੈਸ਼ਨ 2023-24 ਦੀ ਕਨਵੋਕੇਸ਼ਨ ਕਰਵਾਈ ਗਈ | ਇਸ ਸਮਾਗਮ ਵਿਚ ਡਾ. ਜਗਦੀਪ ਸਿੰਘ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਪਿ੍ੰਸੀਪਲ (ਰਿਟਾ.) ਗੁਰਬਿੰਦਰ ਕੌਰ ਸੋਢੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਨ | ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰਕੇ ਹੋਈ ਅਤੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ, ਜਦਕਿ ਐੱਨ.ਸੀ.ਸੀ. ਇੰਚਾਰਜ ਪ੍ਰੋ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਕੈਡਿਟਾਂ ਵਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਸਾਲਾਨਾ ਰਿਪੋਰਟ ਵੀ ਪੇਸ਼ ਕੀਤੀ | ਮੁੱਖ ਮਹਿਮਾਨ ਡਾ. ਜਗਦੀਪ ਸਿੰਘ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਡਿਗਰੀ ਉਨ੍ਹਾਂ ਦੇ ਗਿਆਨ ਅਤੇ ਮਿਹਨਤ ਦੀ ਪ੍ਰਤੀਕ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਆਦਰ ਅਤੇ ਤਕਨੀਕ ਦੀ ਸਹੀ ਢੰਗ ਨਾਲ ਵਰਤੋਂ ਕਰਨ ਦੀ ਸਲਾਹ ਦਿੱਤੀ | ਵਿਸ਼ੇਸ਼ ਮਹਿਮਾਨ ਗੁਰਬਿੰਦਰ ਕੌਰ ਸੋਢੀ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸਾਸ਼ਨ ਨਾਲ ਹਰ ਉੱਚੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਦੱਸਿਆ ਕਿ ਇਸ ਕਨਵੋਕੇਸ਼ਨ ਦੌਰਾਨ ਐੱਮ.ਏ. (ਪੰਜਾਬੀ, ਅੰਗਰੇਜ਼ੀ, ਰਾਜਨੀਤੀ ਸ਼ਾਸਤਰ), ਐੱਮ.ਐੱਸ.ਸੀ. (ਆਈ.ਟੀ), ਬੀ.ਕਾਮ., ਬੀ.ਐੱਸ.ਸੀ. (ਮੈਡੀਕਲ/ਨਾਨ-ਮੈਡੀਕਲ), ਬੀ.ਸੀ.ਏ. ਅਤੇ ਬੀ.ਏ. ਦੇ ਕੁੱਲ 255 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋ. ਹਰਜੀਤ ਸਿੰਘ, ਸਾਬਕਾ ਪਿ੍ੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ, ਲੈਮਰਿਨ ਟੈੱਕ ਸਕਿਲਜ਼ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਬੀ.ਐੱਸ. ਸਤਿਆਲ, ਸੀਨੀਅਰ ਪੱਤਰਕਾਰ ਗੁਰਚਰਨ ਸਿੰਘ ਬਿੰਦਰਾ, ਪ੍ਰੋ. ਜਸਵਿੰਦਰ ਸਿੰਘ ਸੋਢੀ, ਐਡਵੋਕੇਟ ਚਰਨਜੀਤ ਸਿੰਘ ਘਈ ਸਮੇਤ ਕਈ ਪਤਵੰਤੇ ਵਿਅਕਤੀ, ਵਿਦਿਆਰਥੀਆਂ ਦੇ ਮਾਪੇ ਅਤੇ ਸ਼ਹਿਰ ਨਿਵਾਸੀ ਵੀ ਸ਼ਾਮਿਲ ਹੋਏ | ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਡਾ. ਸ਼ਿਖਾ, ਪ੍ਰੋ. ਨਤਾਸ਼ਾ ਕਾਲੜਾ, ਪ੍ਰੋ. ਹਰਦੀਪ ਕੌਰ, ਪ੍ਰੋ. ਲਵਲੀਨ ਵਰਮਾ ਅਤੇ ਪ੍ਰੋ. ਮਨਦੀਪ ਕੌਰ ਵਲੋਂ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਐਂਟਰੀ ਟੈਕਸ ਮਸਲੇ 'ਤੇ ਕਮੇਟੀ ਪਹਿਲੀ ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਨੂੰ ਮਿਲੇਗੀ <br/> ਅਗਲੀ ਖ਼ਬਰ ਭਲਕੇ ਬਿਜਲੀ ਸਪਲਾਈ ਬੰਦ ਰਹੇਗੀ
Ad Position 24