ਨੂਰਪੁਰ ਬੇਦੀ, 28 ਮਾਰਚ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀ ਲੋਕ-ਭਲਾਈ ਆਧਾਰਿਤ Tਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਹਲਕਾ ਰੂਪਨਗਰ ਦੇ ਪਿੰਡ ਥਾਣਾ ਤੋਂ ਲਗਭਗ 80 ਸ਼ਰਧਾਲੂਆਂ ਦਾ ਜਥਾ ਅੰਮਿ੍ਤਸਰ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਇਆ | ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ | ਰਵਾਨਗੀ ਦੌਰਾਨ ਪਿੰਡ ਵਿਚ ਧਾਰਮਿਕ ਉਤਸ਼ਾਹ ਅਤੇ ਖ਼ੁਸ਼ੀ ਦਾ ਮਾਹੌਲ ਬਣਿਆ ਰਿਹਾ | ਸ਼ਰਧਾਲੂਆਂ ਨੇ ਕਿਹਾ ਕਿ ਇਸ ਯੋਜਨਾ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ, ਕਿਉਂਕਿ ਹੁਣ ਉਹ ਬਿਨਾਂ ਵਿੱਤੀ ਬੋਝ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ | ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਦਾ ਮਕਸਦ ਹਰ ਵਰਗ ਦੇ ਲੋਕਾਂ ਤੱਕ ਸਹੂਲਤਾਂ ਪਹੁੰਚਾਉਣਾ ਹੈ | ਇਸ ਮੌਕੇ ਹੋਰ ਕਈ ਪਿੰਡ ਵਾਸੀ ਹਾਜ਼ਰ ਸਨ |