ਨੂਰਪੁਰ ਬੇਦੀ, 28 ਮਾਰਚ (ਵਿੰਦਰਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਬੇਦੀ (ਲੜਕੇ) ਵਿਖੇ ਅੱਜ ਪਹਿਲੀ ਤੋਂ 5ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਵਲੋਂ ਅਧਿਆਪਕ-ਮਾਪੇ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਮਾਪਿਆਂ ਨੇ ਕਾਫੀ ਗਿਣਤੀ 'ਚ ਸ਼ਿਰਕਤ ਕਰਦਿਆਂ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਵਿਕਾਸ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਸਕੂਲ ਦੀ ਸੈਂਟਰ ਹੈੱਡ ਟੀਚਰ ਸੰਗੀਤਾ ਭੰਡਾਰੀ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਅਕਾਦਮਿਕ ਨਤੀਜੇ ਹੀ ਨਹੀਂ, ਸਗੋਂ ਬੱਚਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ | ਇਸ ਮੌਕੇ ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਪੂਜਾ ਰਾਣੀ, ਦੀਪਕ ਚੋਪੜਾ, ਰਾਜੀਵ ਕੁਮਾਰ ਆਦਿ ਅਧਿਆਪਕ ਤੇ ਮਾਪੇ ਹਾਜ਼ਰ ਸਨ |