ਪੁਰਖਾਲੀ, 28 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਹਿਰਦਾਪੁਰ ਵਿਖੇ ਉੱਘੇ ਸਮਾਜ ਸੇਵੀ ਮਰਹੂਮ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਯਾਦ 'ਚ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਕਿਸਾਨ ਕਾਂਗਰਸ ਦੇ ਪ੍ਰਧਾਨ ਨੰ. ਹਰਪ੍ਰੀਤ ਸਿੰਘ ਹਿਰਦਾਪੁਰ ਨੇ ਮਰਹੂਮ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਵਲੋਂ ਸਮਾਜ ਸੇਵਾ ਦੇ ਕੀਤੇ ਕਾਰਜਾਂ ਨੂੰ ਯਾਦ ਕੀਤਾ | ਇਸ ਉਪਰਾਲੇ ਲਈ ਸਕੂਲ ਮੁਖੀ ਜਗਰੂਪ ਕੌਰ ਨੇ ਨੰ ਹਰਪ੍ਰੀਤ ਸਿੰਘ ਹਿਰਦਾਪੁਰ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੈਡਮ ਸੀਮਾ ਨੈਨ, ਬਲਵਿੰਦਰ ਸਿੰਘ ਸਰਪੰਚ, ਸ਼ੇਰ ਸਿੰਘ ਸਾ ਸਰਪੰਚ, ਮਲਕੀਤ ਸਿੰਘ ਫ਼ੌਜੀ, ਕਾਲਾ ਪੰਚ, ਹਰਮਨ ਸਿੰਘ ਫ਼ੌਜੀ ਤੋਂ ਇਲਾਵਾ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ |