ਨੂਰਪੁਰ ਬੇਦੀ, 28 ਮਾਰਚ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੌਲੀ ਬਸੀ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਮੈਡਮ ਸ਼ਰਨਜੀਤ ਕੌਰ ਨੇ ਬੱਚਿਆਂ ਦੇ ਮਾਤਾ ਪਿਤਾ ਨੂੰ ਸੰਬੋਧਨ ਕਰਦਿਆਂ ਸਕੂਲ 'ਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਦੱਸਿਆ | ਇਸ ਮੌਕੇ ਉਨ੍ਹਾਂ ਨਾਨ ਬੋਰਡ ਕਲਾਸਾਂ ਦਾ ਨਤੀਜਾ ਐਲਾਨ ਕੀਤਾ ਤੇ ਸਮੁੱਚੀਆਂ ਜਮਾਤਾਂ 'ਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਪ੍ਰਬੰਧਕੀ ਕਮੇਟੀ ਦੀ ਚੇਅਰਪਰਸਨ ਰਾਜ ਕੁਮਾਰੀ ਅਤੇ ਚਨੋਲੀ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਵੀ ਸਟਾਫ਼ ਦੀ ਸ਼ਲਾਘਾ ਕੀਤੀ ਤੇ ਪ੍ਰੀਖਿਆਵਾਂ 'ਚ ਸਫਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ 6ਵੀਂ, 7ਵੀਂ, 9ਵੀਂ ਅਤੇ 11ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ | ਜਿਸ ਦੌਰਾਨ 6ਵੀਂ ਜਮਾਤ ਦੀ ਹਰਸਿਮਰਨ ਕੌਰ ਨੇ ਪਹਿਲਾ, ਦਿਲਰਾਜ ਸਿੰਘ ਅਤੇ ਨਵਪ੍ਰੀਤ ਕੌਰ ਨੇ ਦੂਸਰਾ, ਜਸਨੂਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਜਦਕਿ 7ਵੀਂ 'ਚੋਂ ਪਰਮਿੰਦਰ ਸਿੰਘ ਨੇ ਪਹਿਲਾ, ਬਲਜਿੰਦਰ ਸਿੰਘ ਨੇ ਦੂਸਰਾ ਅਤੇ ਰਣਵੀਰ ਸਿੰਘ ਤੇ ਜਸਮਨਜੋਤ ਸਿੰਘ ਨੇ ਤੀਸਰਾ ਸਥਾਨ, ਨੌਵੀਂ 'ਚੋਂ ਕੋਮਲਪ੍ਰੀਤ ਕੌਰ ਨੇ ਪਹਿਲਾ, ਮਹਿਕਪ੍ਰੀਤ ਕੌਰ ਨੇ ਦੂਸਰਾ, ਹਰਸਿਮਰਤਪ੍ਰੀਤ ਕੌਰ ਨੇ ਤੀਸਰਾ ਸਥਾਨ, +1 'ਚੋਂ ਸਿਮਰਨ ਅਟਵਾਲ ਨੇ ਪਹਿਲਾ, ਹਰਸਿਮਰਤ ਕੌਰ ਤੇ ਗੁਰਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਹਰਜਿੰਦਰ ਕੌਰ, ਹਰਮਨਪ੍ਰੀਤ ਕੌਰ, ਸਿਮਰਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਤੇ ਸਕੂਲ ਸਟਾਫ਼ ਤੇ ਪਤਵੰਤੇ ਹਾਜ਼ਰ ਸਨ |