ਮੋਰਿੰਡਾ, 28 ਮਾਰਚ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਮੋਰਿੰਡਾ ਸਦਰ ਸਿਮਰਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਵਿਜੇ ਕੁਮਾਰ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਪਿੰਡ ਢੰਗਰਾਲੀ ਤੋਂ ਮੜੌਲੀ ਕਲਾਂ ਵੱਲ ਜਾਂਦੀ ਸੜਕ 'ਤੇ ਇੱਕ ਨੌਜਵਾਨ ਸਿਮਰਨਜੀਤ ਸਿੰਘ ਜੱਗੀ ਪੁੱਤਰ ਸਰਬਜਿੰਦਰ ਸਿੰਘ ਵਾਸੀ ਪਿੰਡ ਮਕੜੌਨਾ ਕਲਾਂ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਿਆ |