06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਬਸੰਮਤੀ ਨਾਲ ਚੁਣੀ ਗ੍ਰਾਮ ਪੰਚਾਇਤ ਖ਼ਾਨਪੁਰ ਨੂੰ ਪੰਜ ਲੱਖ ਦਾ ਚੈੱਕ ਦਿੱਤਾ <br/>

Ad Position 21
repet_subhas-goyals [Copy P29]
ਸਰਬਸੰਮਤੀ ਨਾਲ ਚੁਣੀ ਗ੍ਰਾਮ ਪੰਚਾਇਤ ਖ਼ਾਨਪੁਰ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ | ਅਜੀਤ ਤਸਵੀਰ <br/> 29-03-2026
ਪੁਰਖਾਲੀ, 28 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)- ਸਰਬਸੰਮਤੀ ਨਾਲ ਚੁਣੀ ਗਈ ਗ੍ਰਾਮ ਪੰਚਾਇਤ ਖ਼ਾਨਪੁਰ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ | ਵਿਧਾਇਕ ਚੱਢਾ ਵਲੋਂ ਇਹ ਚੈੱਕ ਸਰਪੰਚ ਗੁਰਜੀਤ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਸੌਂਪਿਆ ਗਿਆ | ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਰਕਾਰ ਵਲੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਪਣਾ ਵਾਅਦਾ ਪੂਰਾ ਕਰ ਦਿੱਤਾ ਗਿਆ | ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਪੈਸੇ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਵਲੋਂ ਇਹ ਚੈੱਕ ਦੇਣ ਲਈ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ ਅਮਨਦੀਪ ਸਿੰਘ ਸੈਂਫਲਪੁਰ, ਪੰਚਾਇਤ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ, ਬਾਲਾ ਬਲਾਕ ਪ੍ਰਧਾਨ ਸੁਖਦੇਵ ਸਿੰਘ ਮੀਆਂਪੁਰ ਤੋਂ ਇਲਾਵਾ ਪੰਚ ਸਤਨਾਮ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਮਾਸੂਮ ਅਲੀ, ਪੰਚ ਮਨਪ੍ਰੀਤ ਕੌਰ, ਪੰਚ ਹਰਪ੍ਰੀਤ ਕੌਰ, ਜਤਿੰਦਰ ਸਿੰਘ ਯੂਥ ਆਗੂ ਖ਼ਾਨਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਹਨਪੁਰ ਖੂਹੀ ਦੀ ਵਿਦਿਆਰਥਣ ਦੀ ਨਵੋਦਿਆ ਵਿਦਿਆਲਿਆ ਲਈ ਚੋਣ <br/> ਅਗਲੀ ਖ਼ਬਰ ਕੌਮੀ ਧਨ ਦੀ ਬਰਬਾਦੀ, ਖੰਡਰ ਬਣ ਰਹਿਆਂ ਹਨ ਨਿਰਮਾਣ ਅਧੀਨ ਸਕਿੱਲ ਇੰਸਟੀਚਿਊਟ ਦੀਆਂ ਇਮਾਰਤਾਂ <br/>
Ad Position 24