18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਕੂਟੀ ਸਵਾਰ ਦੋ ਨੌਜਵਾਨ ਨਸ਼ੀਲੇ ਪਾਊਡਰ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 03-04-2026
ਸ੍ਰੀ ਚਮਕੌਰ ਸਾਹਿਬ, 2 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਧੋਲਰਾਂ ਦੇ ਪੁਲ 'ਤੇ ਪਿੰਡ ਜੰਡ ਸਾਹਿਬ ਵਲੋਂ ਆ ਰਹੀ ਇੱਕ ਸਕੂਟੀ ਸਵਾਰ ਦੋ ਨੌਜਵਾਨਾਂ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ. ਆਈ. ਰਣਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਰਾਤ ਕਰੀਬ 10:35 ਵਜੇ ਗ਼ਸ਼ਤ ਦੌਰਾਨ ਧੋਲਰਾਂ ਦੇ ਪੁਲ ਤੋਂ ਜੰਡ ਸਾਹਿਬ ਵੱਲ ਜਾ ਰਹੇ ਸਨ ਕਿ ਇੱਕ ਬਿਨਾ ਨੰਬਰੀ ਗਰੇਅ ਰੰਗ ਦੀ ਜੂਪੀਟਰ ਸਕੂਟੀ ਪਿੰਡ ਜੰਡ ਸਾਹਿਬ ਵਲੋਂ ਤੇਜ਼ ਰਫ਼ਤਾਰ ਨਾਲ ਆਉਂਦੀ ਨਜ਼ਰ ਆਈ | ਪੁਲਿਸ ਪਾਰਟੀ ਨੂੰ ਵੇਖ ਕੇ ਸਕੂਟੀ ਚਾਲਕ ਘਬਰਾ ਗਿਆ ਅਤੇ ਅਚਾਨਕ ਸਕੂਟੀ ਹੌਲੀ ਕਰਕੇ ਵਾਪਸ ਮੋੜਨ ਦੀ ਕੋਸ਼ਿਸ਼ ਕਰਨ ਲੱਗ ਪਿਆ | ਇਸ ਦੌਰਾਨ ਸਕੂਟੀ ਦੇ ਪਿੱਛੇ ਬੈਠੇ ਨੌਜਵਾਨ ਨੇ ਇੱਕ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ | ਸ਼ੱਕ ਦੇ ਆਧਾਰ 'ਤੇ ਏ. ਐਸ. ਆਈ. ਰਣਜੀਤ ਸਿੰਘ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਸੁੱਟੀ ਲਿਫਾਫੀ ਦੀ ਜਾਂਚ ਕਰਨ ਤੇ ਪਾਇਆ ਕਿ ਉਸ ਵਿਚ 6.20 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਹੈ | ਸਕੂਟਰੀ ਚਾਲਕ ਨੇ ਆਪਣਾ ਨਾਂਅ ਮਨਵੀਰ ਸਿੰਘ ਪੁੱਤਰ ਜਸਦੇਵ ਸਿੰਘ ਵਾਸੀ ਪਿੰਡ ਤੇ ਡਾਕਖ਼ਾਨਾ ਮੁਸ਼ਕਾਬਾਦ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਦੱਸਿਆ, ਜਦਕਿ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਂਅ ਰੁਪਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਕਾਨ ਨੰਬਰ 32, ਨਿਊ ਮਾਡਲ ਟਾਊਨ ਖੰਨਾ ਥਾਣਾ ਸਿਟੀ ਖੰਨਾ ਜ਼ਿਲ੍ਹਾ ਲੁਧਿਆਣਾ ਦੱਸਿਆ | ਪੁਲਿਸ ਨੇ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨੇਹਾ ਧੀਮਾਨ ਨੇ ਓਸਾਕਾ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਦੀ ਡਿਗਰੀ ਹਾਸਿਲ <br/> ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਭਿਆਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ <br/>
Ad Position 24