18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਜਾਬ ਭਾਜਪਾ ਦੇ ਦਫ਼ਤਰ 'ਤੇ ਹੋਏ ਗ੍ਰਨੇਡ ਹਮਲਾ ਕਾਇਰਤਾ ਭਰਿਆ ਕਦਮ: ਐਡਵੋਕੇਟ ਮਿੱਤਲ

Ad Position 21
No active advertisement
ਅਜੀਤ ਡੈਸਕ 03-04-2026
ਸ੍ਰੀ ਅਨੰਦਪੁਰ ਸਾਹਿਬ, 2 ਅਪ੍ਰੈਲ (ਕਰਨੈਲ ਸਿੰਘ)- ਪੰਜਾਬ ਭਾਜਪਾ ਦੇ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਇਸ ਨੂੰ ਕਾਇਰਤਾ ਭਰਿਆ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਵਾਲਾ ਕਦਮ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਭਾਜਪਾ ਨਾ ਡਰੇਗੀ, ਨਾ ਝੁਕੇਗੀ ਅਤੇ ਨਾ ਹੀ ਰੁਕੇਗੀ | ਉਨ੍ਹਾਂ ਦੇ ਪਿਤਾ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਮਦਨ ਮੋਹਨ ਮਿੱਤਲ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ ਸੀ | ਅੱਜ ਵੀ ਪੰਜਾਬ ਭਾਜਪਾ ਦੀ ਪੂਰੀ ਟੀਮ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਦਿਨ-ਰਾਤ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟੀਆ ਘਟਨਾਵਾਂ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਹਨ | ਅਰਵਿੰਦ ਮਿੱਤਲ ਨੇ ਕਿਹਾ ਕਿ ਵੱਖਵਾਦੀ ਤਾਕਤਾਂ ਚਾਹੇ ਜਿੰਨੀ ਮਰਜ਼ੀ ਹੱਥਕੰਡੇ ਅਪਣਾ ਲੈਣ | ਪਰ ਉਹ ਪੰਜਾਬ ਦੀ ਭਾਈਚਾਰਕ ਏਕਤਾ ਨੂੰ ਕਦੇ ਵੀ ਤੋੜ ਨਹੀਂ ਸਕਦੀਆਂ |
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਯੋਜਨਾ ਦੇ ਕਾਰਡ ਬਣਾਉਣ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਅਗਲੀ ਖ਼ਬਰ ਨੇਹਾ ਧੀਮਾਨ ਨੇ ਓਸਾਕਾ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਦੀ ਡਿਗਰੀ ਹਾਸਿਲ <br/>
Ad Position 24