18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਹੋਈਆਂ ਆਰੰਭ- ਬੀਬੀ ਗੁਰਚਰਨ ਕੌਰ <br/>

Ad Position 21
No active advertisement
ਅਜੀਤ ਡੈਸਕ 03-04-2026
ਸ੍ਰੀ ਅਨੰਦਪੁਰ ਸਾਹਿਬ, 2 ਅਪ੍ਰੈਲ (ਕਰਨੈਲ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 7 ਅਪ੍ਰੈਲ ਦਿਨ ਮੰਗਲਵਾਰ ਨੂੰ ਸਥਾਨਕ ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਹਨ | ਜਿਹੜੀਆਂ 13 ਅਪ੍ਰੈਲ ਵਿਸਾਖੀ ਵਾਲੇ ਦਿਨ ਤੱਕ ਨਿਰੰਤਰ ਜਾਰੀ ਰਹਿਣਗੀਆਂ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਦੱਸਿਆ ਕਿ ਪ੍ਰਭਾਤ ਫੇਰੀ ਰੋਜ਼ਾਨਾ ਅੰਮਿ੍ਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਪਵਿੱਤਰ ਨਿਸ਼ਾਨ ਸਾਹਿਬ ਦੀ ਅਗਵਾਈ 'ਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਸੰਗਤਾਂ ਦੇ ਗ੍ਰਹਿ ਵਿਖੇ ਪਹੁੰਚਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਭਾਤ ਫੇਰੀਆਂ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਭਾਵੇਂ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ 7 ਅਪ੍ਰੈਲ ਨੂੰ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੜੀ ਧੂਮਧਾਮ ਅਤੇ ਸ਼ਰਧਾਪੂਰਵਕ ਢੰਗ ਨਾਲ ਨਾਲ ਮਨਾਇਆ ਜਾਵੇਗਾ, ਪ੍ਰੰਤੂ ਖ਼ਾਲਸਾ ਸਾਜਨਾ ਦਿਵਸ ਨੂੰ ਦੇਖਦਿਆਂ ਇਹ ਪ੍ਰਭਾਤ ਫੇਰੀਆਂ ਵਿਸਾਖੀ ਵਾਲੇ ਦਿਨ 13 ਅਪ੍ਰੈਲ ਤੱਕ ਇਸੇ ਤਰ੍ਹਾਂ ਲਗਾਤਾਰ ਜਾਰੀ ਰਹਿਣਗੀਆਂ | ਇਸ ਮੌਕੇ ਉਨ੍ਹਾਂ ਨਾਲ ਬੀਬੀ ਤਜਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਗੁਰਜੀਤ ਕੌਰ, ਮਾਤਾ ਜਸਵੰਤ ਕੌਰ, ਬੀਬੀ ਸੁਰਿੰਦਰ ਪਾਲ ਕੌਰ, ਬੀਬੀ ਹਰਜੀਤ ਕੌਰ ਆਦਿ ਬੀਬੀਆਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਧੂਵਨ ਵਾਟਿਕਾ ਸਕੂਲ 'ਚ ਨੰਨੇ ਮੁੰਨਿਆਂ ਦਾ ਸ਼ਾਨਦਾਰ ਤੇ ਦਿਲਕਸ਼ ਸਵਾਗਤ ਕੀਤਾ <br/> ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਯੋਜਨਾ ਦੇ ਕਾਰਡ ਬਣਾਉਣ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼
Ad Position 24