18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਧੂਵਨ ਵਾਟਿਕਾ ਸਕੂਲ 'ਚ ਨੰਨੇ ਮੁੰਨਿਆਂ ਦਾ ਸ਼ਾਨਦਾਰ ਤੇ ਦਿਲਕਸ਼ ਸਵਾਗਤ ਕੀਤਾ <br/>

Ad Position 21
No active advertisement
ਨਰਸਰੀ ਦੇ ਵਿਦਿਆਰਥੀਆਂ ਦਾ ਤਿਲਕ ਲਗਾ ਸਵਾਗਤ ਕਰਦੇ ਹੋਏ ਸਕੂਲ ਪਿ੍ੰਸੀਪਲ ਤੇ ਹੋਰ ਸਟਾਫ਼ ਮੈਂਬਰ | ਤਸਵੀਰ: ਢੀਂਡਸਾ <br/> 03-04-2026
ਨੂਰਪੁਰ ਬੇਦੀ, 2 ਅਪ੍ਰੈਲ (ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਚ ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ ਉਤਸ਼ਾਹ ਨਾਲ ਕੀਤੀ ਗਈ | ਇਸ ਮੌਕੇ ਨਰਸਰੀ ਕਲਾਸ ਦੇ ਨੰਨੇ ਮੁੰਨੇ ਵਿਦਿਆਰਥੀਆਂ ਦਾ ਖਾਸ ਤੌਰ 'ਤੇ ਸਵਾਗਤ ਕਰਦੇ ਹੋਏ ਉਹਨਾਂ ਦੇ ਪਹਿਲੇ ਸਕੂਲੀ ਦਿਨ ਨੂੰ ਯਾਦਗਾਰ ਬਣਾਇਆ ਗਿਆ | ਸਕੂਲ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਸੁੰਦਰ ਸਜਾਵਟ ਨਾਲ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ | ਜਿਵੇਂ ਹੀ ਬੱਚੇ ਆਪਣੇ ਮਾਪਿਆਂ ਦੇ ਨਾਲ ਸਕੂਲ ਪਹੁੰਚੇ, ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਉਹਨਾਂ ਦਾ ਤਿਲਕ ਲਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ | ਇਸ ਸਮਾਰੋਹ ਵਿਚ ਸਕੂਲ ਦੀ ਸਕੂਲ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਪਿ੍ੰਸੀਪਲ ਮੈਡਮ ਦੀਪਿਕਾ ਪੁਰੀ, ਮੈਡਮ ਅਨੂ ਕੌਸ਼ਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਹਨਾਂ ਨੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਵਿਚ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ ਅਤੇ ਚੰਗੇ ਸੰਸਕਾਰਾਂ 'ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ | ਨੰਨੇ ਵਿਦਿਆਰਥੀਆਂ ਲਈ ਖਾਸ ਤੌਰ 'ਤੇ ਮਨੋਰੰਜਕ ਗਤੀਵਿਧੀਆਂ ਅਤੇ ਖੇਡਾਂ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਮੈਡਮ ਸੁਰੇਖਾ ਰਾਣਾ, ਅਵਿਨਾਸ਼ ਕੁਮਾਰ, ਮੈਡਮ ਸੀਮਾ, ਰੁਪਿੰਦਰ ਕੌਰ, ਰਜਨੀ, ਖੁਸ਼ਵੰਤ ਕੌਰ,ਬਲਜੀਤ ਕੌਰ, ਜਗਵਿੰਦਰ ਕੌਰ, ਕਿਰਨ, ਮਨਪ੍ਰੀਤ ਕੌਰ, ਕੰਚਨ ਸੈਣੀ, ਸਣੇ ਸਮੂਹ ਸਟਾਫ਼ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਮਾਰਟ ਘਨੌਲੀ ਦੇ ਚੰਗੇ ਅੰਕ ਪ੍ਰਾਪਤ ਕਰਨ ਲਈ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਹੋਈਆਂ ਆਰੰਭ- ਬੀਬੀ ਗੁਰਚਰਨ ਕੌਰ <br/>
Ad Position 24