20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, ਨੂਰਪੁਰ ਬੇਦੀ ਵਿਖੇ ਟੈਕਸੀ ਚਾਲਕਾਂ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 04-04-2026
ਨੂਰਪੁਰ ਬੇਦੀ, 3 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਲਗਾਏ ਗਏ ਐਂਟਰੀ ਟੈਕਸ ਵਿਰੋਧ ਨੇ ਹੁਣ ਨਵਾਂ ਮੋੜ ਲੈ ਲਿਆ ਹੈ, ਅੰਦੋਲਨ ਨੇ ਮੁੜ ਤਿੱਖਾ ਰੁੱਖ ਅਖ਼ਤਿਆਰ ਕਰ ਲਿਆ ਹੈ | ਜਿਸ ਨੂੰ ਲੈ ਕੇ ਟਰਾਂਸਪੋਰਟ ਯੂਨੀਅਨਾਂ ਦੇ ਨੁਮਾਇੰਦੇ ਤੇ ਡਰਾਈਵਰ ਭਾਈਚਾਰਾ ਨੇ ਖੁੱਲ੍ਹ ਕੇ ਮੈਦਾਨ 'ਚ ਉਤਰ ਕੇ ਸਮਰਥਨ ਦਿੱਤਾ ਹੈ | ਦੱਸਣਯੋਗ ਹੈ ਕਿ ਪ੍ਰਦਰਸ਼ਨਕਾਰੀਆਂ ਨੇ 4 ਅਪ੍ਰੈਲ ਨੂੰ ਮੁੜ ਕੀਰਤਪੁਰ ਸਾਹਿਬ-ਮਨਾਲੀ ਰਾਸ਼ਟਰੀ ਰਾਜ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਹੈ | ਜਿਸ ਨੂੰ ਲੈ ਕੇ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਅਤੇ ਡਰਾਈਵਰਾਂ ਨੇ ਨੂਰਪੁਰ ਬੇਦੀ ਵਿਖੇ ਮੁੱਖ ਮਾਰਗ 'ਤੇ ਜ਼ੋਰਦਾਰ ਵਿਰੋਧ ਰੋਸ ਪ੍ਰਦਰਸ਼ਨ ਕਰਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਤੇ ਕਿਰਤੀ ਕਿਸਾਨ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਭੱਟੋਂ ਨੇ ਕਿਹਾ ਕਿ ਹਿਮਾਚਲ ਸਰਕਾਰ ਦਾ ਐਂਟਰੀ ਟੈਕਸ ਡਰਾਈਵਰਾਂ ਲਈ 'ਜਜ਼ੀਆ ਟੈਕਸ' ਵਾਂਗ ਹੈ, ਜੋ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਹੁਣ ਟੈਕਸੀ ਡਰਾਈਵਰਾਂ ਤੱਕ ਸੀਮਤ ਨਹੀਂ ਰਿਹਾ ਹੈ, ਸਗੋਂ ਸੂਬੇ ਭਰ ਦੇ ਸਰਹੱਦੀ ਜ਼ਿਲਿ੍ਹਆਂ ਦੇ ਲੋਕਾਂ ਦੀ ਆਵਾਜ਼ ਬਣ ਗਿਆ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ 4 ਅਪ੍ਰੈਲ ਨੂੰ ਸਵੇਰੇ 8 ਵਜੇ ਕੀਰਤਪੁਰ ਸਾਹਿਬ ਵਿਖੇ ਧਰਨੇ 'ਤੇ ਬੈਠ ਕੇ ਉਕਤ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕੀਤਾ ਜਾਵੇਗਾ | ਇਸ ਮੌਕੇ ਟੈਕਸੀ ਡਰਾਈਵਰਾਂ ਨੇ ਕਿਹਾ ਕਿ ਉਹ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਅਣਮਿਥੇ ਸਮੇਂ ਲਈ ਰਾਜ ਮਾਰਗ 'ਤੇ ਰਹਿਣਗੇ ਕਿਉਂਕਿ ਇਹ ਟੈਕਸ ਸਿਰਫ਼ ਇਕ ਵਿਅਕਤੀ ਨੂੰ ਹੀ ਨਹੀਂ ਸਗੋਂ ਪੰਜਾਬ ਦੇ ਸਰਹੱਦੀ ਜ਼ਿਲਿਆਂ ਦੇ ਹਰ ਵਰਗ ਨੂੰ ਆਰਥਿਕ ਤੌਰ 'ਤੇ ਪ੍ਰਭਾਵਿਤ ਕਰੇਗਾ, ਜਿਸ ਦਾ ਵਿਰੋਧ ਕਰਨ ਤੇ ਹਿਮਾਚਲ ਪ੍ਰਦੇਸ਼ ਸਰਕਾਰ 'ਤੇ ਦਬਾਅ ਪਾਉਣ ਲਈ ਇਕ ਵਿਆਪਕ ਸੰਘਰਸ਼ ਦੀ ਲੋੜ ਹੈ | ਇਸ ਮੌਕੇ ਕਮਲਜੀਤ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਜਸਵੰਤ ਸਿੰਘ ਰੋਲੀ, ਬਲਵਿੰਦਰ ਸਿੰਘ ਭੱਗਲ, ਗੁਰਮੀਤ ਸਿੰਘ ਮੋਠਾਪੁਰ, ਨੂਰਪੁਰ ਬੇਦੀ ਟੈਕਸੀ ਸਟੈਂਡ ਦੇ ਪ੍ਰਧਾਨ ਦਰਸ਼ਨ ਸਿੰਘ, ਕੁਲਵਿੰਦਰ ਕੁਮਾਰ, ਕਪਿਲ ਦੇਵ ਬਾਬਾ, ਸ਼ਿਵਮ ਸੈਣੀ, ਦਿਲਾਵਰ ਸਿੰਘ ਫ਼ੌਜੀ, ਦਾਰਾ ਡੈਂਟਰ, ਸੋਹਣ ਸਿੰਘ ਫ਼ੌਜੀ ਰੋਲ਼ੀ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਹਿਮਾਚਲ ਪ੍ਰਦੇਸ਼ ਜਾਂ ਪੰਜਾਬ ਸਰਕਾਰ ਨੇ ਜਲਦੀ ਹੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ 'ਕਿਸਾਨ ਪਛਾਣ ਪੱਤਰ' ਅਤੇ 'ਕਿ੍ਸ਼ੀ ਸਮੇਕਿਤ ਡਿਜੀਟਲ ਪ੍ਰਬੰਧ' ਯੋਜਨਾ ਨਾਲ ਸਸ਼ਕਤ ਬਣਾਉਣ ਵੱਲ ਇਤਿਹਾਸਕ ਕ... ਅਗਲੀ ਖ਼ਬਰ ਖਟਾਣਾ ਦੇ ਜੰਗਲਾਂ ਵਿਚ ਖੈਰ ਦੇ ਦਰੱਖਤਾਂ ਦੀ ਹੋਈ ਨਾਜਾਇਜ਼ ਕਟਾਈ ਦੀ ਲੱਕੜ ਬਰਾਮਦ <br/>
Ad Position 24