19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਮਾਜ ਸੇਵੀ ਚੌਧਰੀ ਸੁਭਾਸ਼ ਚੰਦ ਵਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਲਈ ਸਹਾਇਤਾ ਰਾਸ਼ੀ ਭੇਟ <br/>

Ad Position 21
No active advertisement
ਅਜੀਤ ਡੈਸਕ 04-04-2026
ਨੂਰਪੁਰ ਬੇਦੀ, 3 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਮਾਜ ਸੇਵੀ, ਗੁੱਜਰ ਸਮਾਜ ਦੇ ਆਗੂ ਤੇ ਟਰਾਂਸਪੋਰਟਰ ਚੌਧਰੀ ਸੁਭਾਸ਼ ਚੰਦ ਰਾਮਪੁਰ ਵਲੋਂ ਪਿੰਡ ਕਰੂਰਾ ਵਿਖੇ ਗੁਰਦੁਆਰਾ ਸਾਹਿਬ ਦੀ ਬਣ ਰਹੀ ਨਵੀਂ ਇਮਾਰਤ ਲਈ 11,000 ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚੌਧਰੀ ਸੁਭਾਸ਼ ਚੰਦ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਸੇਵਾ ਕਰਨਾ ਹਰ ਇੱਕ ਮਨੁੱਖ ਦਾ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿਰਫ਼ ਅਰਦਾਸ ਦਾ ਕੇਂਦਰ ਹੀ ਨਹੀਂ, ਸਗੋਂ ਸਮਾਜ ਨੂੰ ਏਕਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਪਵਿੱਤਰ ਸਥਾਨ ਹੁੰਦੇ ਹਨ | ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਕਿਸੇ ਧਾਰਮਿਕ ਜਾਂ ਸਮਾਜਿਕ ਕੰਮ ਲਈ ਸਹਿਯੋਗ ਦੀ ਲੋੜ ਪੈਂਦੀ ਹੈ, ਉਹ ਹਮੇਸ਼ਾ ਅੱਗੇ ਆਉਣ ਲਈ ਤਿਆਰ ਰਹਿੰਦੇ ਹਨ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਿਰਸੇ ਤੇ ਧਾਰਮਿਕ ਅਦਾਰਿਆਂ ਨਾਲ ਜੁੜ ਕੇ ਸੇਵਾ ਦੇ ਕਾਰਜਾਂ ਵਿਚ ਹਿੱਸਾ ਪਾਉਣ ਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ | ਸਰਪੰਚ ਬਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਚੌਧਰੀ ਸੁਭਾਸ਼ ਚੰਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਗਈ ਇਹ ਸਹਾਇਤਾ ਰਾਸ਼ੀ ਇਮਾਰਤ ਦੇ ਨਿਰਮਾਣ ਕਾਰਜ 'ਚ ਮਹੱਤਵਪੂਰਨ ਯੋਗਦਾਨ ਸਾਬਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਗੱਦੀਵਾਲ ਤੋਂ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ <br/> ਅਗਲੀ ਖ਼ਬਰ ਹਿਮਾਚਲ ਸਰਕਾਰ ਦੇ ਨਾਦਰਸ਼ਾਹੀ ਫ਼ੈਸਲੇ ਖ਼ਿਲਾਫ਼ ਕਿਸਾਨ ਨੁਮਾਇੰਦਿਆਂ ਵਲੋਂ ਭਰਤਗੜ੍ਹ 'ਚ ਮੀਟਿੰਗ <br/>
Ad Position 24