19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਚੱਢਾ ਵਲੋਂ ਗੱਦੀਵਾਲ ਤੋਂ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ <br/>

Ad Position 21
No active advertisement
ਅਜੀਤ ਡੈਸਕ 04-04-2026
ਨੂਰਪੁਰ ਬੇਦੀ, 3 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਦੀ ਲੋਕ-ਕਲਿਆਣਕਾਰੀ Tਮੁੱਖ ਮੰਤਰੀ ਤੀਰਥ ਯਾਤਰਾ ਯੋਜਨਾU ਅਧੀਨ ਹਲਕਾ ਰੂਪਨਗਰ ਦੇ ਪਿੰਡ ਗੱਦੀਵਾਲ ਤੋਂ ਕਰੀਬ 80 ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ | ਵਿਧਾਇਕ ਚੱਢਾ ਨੇ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਹਰ ਵਰਗ ਦੇ ਲੋਕਾਂ ਤੱਕ ਸੁਵਿਧਾਵਾਂ ਪਹੁੰਚਣ ਅਤੇ ਕੋਈ ਵੀ ਵਿਅਕਤੀ ਧਾਰਮਿਕ ਜਾਂ ਸਮਾਜਿਕ ਤੌਰ 'ਤੇ ਪਿੱਛੇ ਨਾ ਰਹੇ | ਉਨ੍ਹਾਂ ਕਿਹਾ ਕਿ ਤੀਰਥ ਯਾਤਰਾਵਾਂ ਸਿਰਫ਼ ਅਧਿਆਤਮਿਕ ਅਨੁਭਵ ਹੀ ਨਹੀਂ ਦਿੰਦੀਆਂ, ਸਗੋਂ ਸਾਡੇ ਸਭਿਆਚਾਰ ਅਤੇ ਵਿਰਸੇ ਨਾਲ ਨਾਤਾ ਵੀ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਯਾਤਰੀਆਂ ਲਈ ਯਾਤਰਾ ਦੌਰਾਨ ਆਵਾਜਾਈ ਦੇ ਨਾਲ-ਨਾਲ ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਸਰਪੰਚ ਜਰਨੈਲ ਸਿੰਘ, ਜ਼ਿਲ੍ਹਾ ਪਰੀਸ਼ਦ ਮੈਂਬਰ ਦੇਸਰਾਜ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਚੌਧਰੀ ਹੁਸਨ ਲਾਲ, ਮਹਿੰਦਰ ਸਿੰਘ ਰਾਣਾ ਸਰਪੰਚ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਮਾ ਜਸਬੀਰ ਸਿੰਘ, ਸੋਹਣ ਸਿੰਘ, ਖ਼ੁਸ਼ਹਾਲ ਸਿੰਘ, ਮਾ. ਓਾਕਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵੀਂ ਕੰਪਿਊਟਰ ਲੈਬ ਦਾ ਉਦਘਾਟਨ <br/> ਅਗਲੀ ਖ਼ਬਰ ਸਮਾਜ ਸੇਵੀ ਚੌਧਰੀ ਸੁਭਾਸ਼ ਚੰਦ ਵਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਲਈ ਸਹਾਇਤਾ ਰਾਸ਼ੀ ਭੇਟ <br/>
Ad Position 24