ਰੂਪਨਗਰ, 3 ਅਪ੍ਰੈਲ (ਹੁੰਦਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਖ਼ਾਲਸਾ ਮਾਡਲ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਵਧੀਆ ਰਿਹਾ | ਇਨ੍ਹਾਂ ਨਤੀਜਿਆਂ ਵਿਚ ਨਵਦੀਪ ਕੌਰ ਨੇ 498/500 ਅੰਕ (99.6 ਫ਼ੀਸਦੀ) ਪ੍ਰਾਪਤ ਕਰਕੇ ਪਹਿਲਾ ਸਥਾਨ, ਕਰਨਪ੍ਰੀਤ ਸਿੰਘ ਨੇ 494/500 ਅੰਕ (98.8 ਫ਼ੀਸਦੀ) ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਨਜੀਤ ਕੌਰ ਨੇ 493/500 ਅੰਕ (98.6 ਫ਼ੀਸਦੀ) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ ਮੁੱਖ ਅਧਿਆਪਕ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਜਿਸ ਵਿਚ 34 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 35 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ, 16 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ | ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ | ਇਸ ਮੌਕੇ ਤੇ ਸੁਖਪ੍ਰੀਤ ਕੌਰ, ਨਰੇਸ਼ , ਮਨਪ੍ਰੀਤ ਕੌਰ, ਗੀਤਾ ਰਾਣੀ, ਤਰਨਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |