ਮੋਰਿੰਡਾ, 3 ਅਪ੍ਰੈਲ (ਤਰਲੋਚਨ ਸਿੰਘ ਕੰਗ)-ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੜੌਲੀ ਕਲਾਂ ਦੇ ਪਿ੍ੰਸੀਪਲ ਪ੍ਰਵੇਸ਼ ਕੌਰ ਨੂੰ ਸੇਵਾਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਨਿਰਮਲ ਧੀਮਾਨ ਨੇ ਦੱਸਿਆ ਕਿ ਪਿ੍ੰਸੀਪਲ ਪ੍ਰਵੇਸ਼ ਕੌਰ ਨੇ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਤੇ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਜਿਸ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਪੜਾਈ ਅਤੇ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ | ਇਸ ਮੌਕੇ ਵਿਦਿਆਰਥੀਆਂ ਨੇ ਪਿ੍ੰਸੀਪਲ ਪ੍ਰਵੇਸ਼ ਕੌਰ ਨੂੰ ਮਨੋਰੰਜਕ ਅਤੇ ਭਾਵ-ਭਿੰਨੀ ਵਿਦਾਇਗੀ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਵੀਰ ਸੈਣੀ, ਵਿਕਾਸ ਗੁਪਤਾ, ਗੁਰਮੀਤ ਸਿੰਘ, ਹਰਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਦਵਿੰਦਰ ਕੁਮਾਰ ਆਦਿ ਮੌਜੂਦ ਸਨ |