ਰੂਪਨਗਰ, 3 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰਾਇਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵਿਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਰੰਗਾਰੰਗ ਸਮਾਰੋਹ ਕਰਵਾਇਆ ਗਿਆ | ਸਕੂਲ ਨੂੰ ਗੁਬਾਰਿਆਂ ਨਾਲ ਸਜਾਇਆ ਗਿਆ ਅਤੇ ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ | ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਰਾਇਤ ਐਜੂਕੇਸ਼ਨਲ ਐਂਡ ਰਿਸਰਚ ਟਰੱਸਟ ਦੇ ਚੇਅਰਮੈਨ ਅਤੇ ਲੈਮਰਿਨ ਟੈਕ ਸਕਿਲਜ਼ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਨਿਰਮਲ ਸਿੰਘ ਰਾਇਤ ਨੇ ਸੰਸਥਾ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ | ਸਕੂਲ ਪਿ੍ੰਸੀਪਲ ਨਵੀਨ ਜੋਸ਼ੀ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦੇ ਕੇ ਉਨ੍ਹਾਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕੀਤਾ | ਅਧਿਆਪਕਾਂ ਵਲੋਂ ਨਵੇਂ ਆਏ ਵਿਦਿਆਰਥੀਆਂ ਦਾ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਹਵਨ ਵੀ ਕਰਵਾਇਆ ਗਿਆ | ਲੈਮਰਿਨ ਟੈਕ ਸਕਿਲਜ਼ ਯੂਨੀਵਰਸਿਟੀ ਦੇ ਰਜਿਸਟਰਾਰ ਬੀ.ਐਸ. ਸਤਿਆਲ ਨੇ ਵੀ ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਮਾਰੋਹ ਦੌਰਾਨ ਨੀਰੂ ਸ਼ਰਮਾ, ਪ੍ਰਭਜੋਤ ਕੌਰ, ਸਤਵਿੰਦਰ ਕੌਰ, ਪੂਨਮ ਸ਼ਰਮਾ, ਰਮਨੀਤ ਕੌਰ ਸਮੇਤ ਸਮੂਹ ਅਧਿਆਪਕ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |