19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਡੇ-ਸਕਾਲਰ/ਰੈਜੀਡੈਸ਼ਲ ਵਿੰਗਾਂ ਦੇ ਟਰਾਇਲ ਅੱਜ ਤੋਂ

Ad Position 21
No active advertisement
ਅਜੀਤ ਡੈਸਕ 04-04-2026
ਰੂਪਨਗਰ, 3 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਡ ਵਿਭਾਗ ਪੰਜਾਬ ਵਲੋਂ ਸਾਲ 2026-27 ਦੇ ਸੈਸ਼ਨ ਲਈ ਡੇ- ਸਕਾਲਰ ਅਤੇ ਰੈਜੀਡੈਸ਼ਲ ਦੇ ਵਿੰਗਾਂ ਵਿਚ ਅੰਡਰ-14,17 ਅਤੇ 19 ਸਾਲ ਉਮਰ ਵਰਗ ਦੇ ਵੱਖ-ਵੱਖ ਖੇਡਾਂ ਦੇ ਟਰਾਇਲ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਏ ਜਾਣਗੇ | ਇਨ੍ਹਾਂ ਟਰਾਇਲਾਂ ਵਿਚ ਬਾਸਕਟਬਾਲ, ਬੈਡਮਿੰਟਨ, ਫੁੱਟਬਾਲ, ਹਾਕੀ, ਕੈਕਿੰਗ, ਕੈਨੋਇੰਗ, ਕਬੱਡੀ (ਨੈਸ਼ਨਲ ਸਟਾਇਲ), ਕੁਸ਼ਤੀ, ਸ਼ੂਟਿੰਗ, ਫੈਨਸਿੰਗ, ਤੈਰਾਕੀ ਤੇ ਹੈਂਡਬਾਲ ਅਤੇ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਜਦਕਿ ਐਥਲੈਟਿਕਸ, ਬਾਕਸਿੰਗ ਅਤੇ ਪਾਵਰ ਲਿਫਟਿੰਗ ਖੇਡਾਂ ਵਿਚ ਖਿਡਾਰੀਆਂ ਅਤੇ ਖਿਡਾਰਨਾਂ ਦੇ ਟਰਾਇਲ 04 ਅਪ੍ਰੈਲ ਤੋਂ 06 ਅਪ੍ਰੈਲ ਤੱਕ ਲਏ ਜਾਣਗੇ | ਜਗਜੀਵਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਸਿਲੈਕਟ ਹੋਣ ਵਾਲੇ ਖਿਡਾਰੀ ਅਤੇ ਖਿਡਾਰਨਾਂ ਨੂੰ ਡੇ-ਸਕਾਲਰ ਵਿੰਗ ਲਈ 125 ਰੁਪਏ ਅਤੇ ਰੈਜੀਡੈਸ਼ਲ ਵਿੰਗ ਲਈ 225 ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੇ ਹਿਸਾਬ ਨਾਲ ਖੁਰਾਕ/ਰਿਫਰੈਸ਼ਮੈਂਟ, ਖੇਡ ਸਮਾਨ ਅਤੇ ਫਰੀ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ | ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਵਾਰ ਸਕੂਲੀ ਵਿਦਿਆਰਥੀਆਂ ਲਈ ਕੁੱਲ 14 ਖੇਡਾਂ ਨੂੰ ਚੁਣਿਆ ਗਿਆ ਹੈ, ਇਨ੍ਹਾਂ ਖੇਡਾਂ ਦੇ ਟਰਾਇਲਾਂ ਵਿਚ ਭਾਗ ਲੈਣ ਵਾਲੇ ਖਿਡਾਰੀ ਸਵੇਰੇ 08 ਵਜੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਰਿਪੋਰਟ ਕਰਨਗੇ, ਖਿਡਾਰੀ ਮੈਡੀਕਲ ਅਤੇ ਸਰੀਰਕ ਫਿੱਟ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾ ਟਰਾਇਲਾਂ ਵਿਚ ਖਿਡਾਰੀ ਆਪਣੇ ਨਾਲ ਆਪਣੀ ਜਨਮ ਮਿਤੀ (ਅੰਡਰਾ14 ਲਈ 01/01/2013, ਅੰਡਰ 17 ਲਈ 01/01/2010 ਅਤੇ ਅੰਡਰ 19 ਲਈ 01/01/2008), ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਤੇ ਫੋਟੋ-ਕਾਪੀਆਂ (ਖਿਡਾਰੀ ਵਲੋਂ ਜ਼ਿਲ੍ਹਾ ਪੱਧਰ ਕੰਪੀਟੀਸ਼ਨਾਂ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿੱਚੋਂ ਕੋਈ ਇੱਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵਲੋਂ ਸਟੇਟ ਪੱਧਰ ਕੰਪੀਟੀਸ਼ਨ ਵਿਚ ਹਿੱਸਾ ਲਿਆ ਹੋਵੇ, ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ) ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ, ਜਨਮ ਸਰਟੀਫਿਕੇਟ ਅਸਲ ਸਮੇਤ ਫੋਟੋਕਾਪੀ ਅਤੇ ਅਸਲ ਆਧਾਰ ਕਾਰਡ ਸਮੇਤ ਫੋਟੋਕਾਪੀ ਨਾਲ ਲੈ ਕੇ ਆਉਣਗੇ | ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਫਾਰਮ ਟਰਾਇਲਾਂ ਵਾਲੇ ਦਿਨ ਹੀ ਟਰਾਇਲ ਸਥਾਨ 'ਤੇ ਉਪਲੱਬਧ ਕਰਵਾਏ ਜਾਣਗੇ | ਇਨ੍ਹਾਂ ਟਰਾਇਲਾਂ 'ਤੇ ਆਉਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ./ਡੀ.ਏ ਨਹੀ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਡੀ.ਐਸ.ਪੀ. ਰਾਕਾ ਗੇਰਾ ਨੂੰ ਹਾਈ ਕੋਰਟ ਤੋਂ ਮਿਲੀ ਵਿਦੇਸ਼ ਯਾਤਰਾ ਦੀ ਇਜਾਜ਼ਤ ਅਗਲੀ ਖ਼ਬਰ ਰਾਇਤ ਇੰਟਰਨੈਸ਼ਨਲ ਸਕੂਲ 'ਚ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਰੋਹ <br/>
Ad Position 24