10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹਿਮਾਚਲ ਸਰਕਾਰ ਐਂਟਰੀ ਟੋਲ ਟੈਕਸ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ- ਜਥੇ. ਔਲਖ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਨੂਰਪੁਰ ਬੇਦੀ, 4 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)- ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਹਿਮਾਚਲ ਵਿਚ ਦਾਖ਼ਲੇ ਲਈ ਲਗਾਏ ਜਾਣ ਵਾਲੇ ਟੋਲ ਟੈਕਸ ਵਿਚ ਕੀਤੇ ਗਏ ਭਾਰੀ ਵਾਧੇ ਦੇ ਖ਼ਿਲਾਫ਼ ਜ਼ੋਰਦਾਰ ਵਿਰੋਧ ਦੇ ਸੁਰ ਉੱਠ ਰਹੇ ਹਨ | ਇਸ ਫ਼ੈਸਲੇ ਨੂੰ ਆਮ ਲੋਕਾਂ, ਵਪਾਰੀਆਂ ਅਤੇ ਖ਼ਾਸ ਕਰਕੇ ਟਰਾਂਸਪੋਰਟ ਨਾਲ ਜੁੜੇ ਲੋਕਾਂ ਵਲੋਂ ਨਾਜਾਇਜ਼ ਕਰਾਰ ਦਿੱਤਾ ਜਾ ਰਿਹਾ ਹੈ | ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ, ਟੈਕਸੀ ਯੂਨੀਅਨਾਂ ਤੇ ਟਰਾਂਸਪੋਰਟਰਾਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਸ ਟੋਲ ਵਾਧੇ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਅਸਰ ਪਵੇਗਾ ਅਤੇ ਆਵਾਜਾਈ ਦੇ ਖ਼ਰਚੇ ਵਿਚ ਵੀ ਕਾਫ਼ੀ ਵਾਧਾ ਹੋਵੇਗਾ ਜਿਸ ਦਾ ਭਾਰ ਆਿਖ਼ਰਕਾਰ ਆਮ ਜਨਤਾ ਨੂੰ ਹੀ ਝੱਲਣਾ ਪਵੇਗਾ | ਇਸ ਸਬੰਧੀ ਅੱਜ ਇੱਥੇ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇ ਜਰਨੈਲ ਸਿੰਘ ਅÏਲਖ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਕੀਤਾ ਗਿਆ ਇਹ ਟੋਲ ਵਾਧਾ ਪੂਰੀ ਤਰ੍ਹਾਂ ਗੈਰ-ਬਾਜਿਬ ਤੇ ਲੋਕ ਵਿਰੋਧੀ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੇ ਮਾਰ ਨਾਲ ਜੂਝ ਰਹੇ ਲੋਕਾਂ 'ਤੇ ਇਸ ਤਰ੍ਹਾਂ ਦਾ ਵਾਧੂ ਬੋਝ ਪਾਉਣਾ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੋਂ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਹਿਮਾਚਲ ਪ੍ਰਦੇਸ਼ ਵਿਚ ਸੈਰ-ਸਪਾਟੇ, ਵਪਾਰ ਤੇ ਹੋਰ ਕੰਮਾਂ ਲਈ ਜਾਂਦੇ ਹਨ | ਐਸੇ ਵਿਚ ਟੋਲ ਟੈਕਸ ਵਿਚ ਕੀਤਾ ਗਿਆ ਵਾਧਾ ਨਾ ਸਿਰਫ਼ ਲੋਕਾਂ ਦੀ ਜੇਬ 'ਤੇ ਅਸਰ ਪਾਏਗਾ, ਸਗੋਂ ਸੂਬਿਆਂ ਵਿਚਕਾਰ ਆਵਾਜਾਈ ਅਤੇ ਵਪਾਰ 'ਤੇ ਵੀ ਨਕਾਰਾਤਮਿਕ ਪ੍ਰਭਾਵ ਪਵੇਗਾ | ਜਥੇ ਅÏਲਖ ਨੇ ਹਿਮਾਚਲ ਸਰਕਾਰ ਨੂੰ ਕੀਤੇ ਸਟੋਲ ਵਾਧੇ ਨੂੰ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੈਣੀ ਭਵਨ ਵਿਚ 42ਵਾਂ ਸਾਲਾਨਾ ਸੈਣੀ ਸੰਮੇਲਨ ਕਰਵਾਇਆ <br/> ਅਗਲੀ ਖ਼ਬਰ ਪਿੰਡ ਬਾਲੇਵਾਲ ਵਿਖੇ ਗੁੱਜਰ ਸਮਾਜ ਦੇ ਵੱਖ-ਵੱਖ ਆਗੂਆਂ ਨੇ ਕੀਤੀ ਮੀਟਿੰਗ <br/>
Ad Position 24