10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੈਣੀ ਭਵਨ ਵਿਚ 42ਵਾਂ ਸਾਲਾਨਾ ਸੈਣੀ ਸੰਮੇਲਨ ਕਰਵਾਇਆ <br/>

Ad Position 21
repet_subhas-goyals [Copy P29]
ਸੈਣੀ ਭਾਈਚਾਰੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕਰ ਰਹੇ ਅਤੇ ਸੈਣੀ ਸੰਸਾਰ ਮੈਗਜ਼ੀਨ ਦਾ 60ਵਾਂ ਅੰਕ ਲੋਕ ਅਰਪਿਤ ਕਰਨ ਮੌਕੇ ਮਹਿਮਾਨ ਤੇ ਵੱਖ-ਵੱਖ ਸ਼ਖ਼ਸੀਅਤਾਂ | <br/> 05-04-2026
ਰੂਪਨਗਰ, 4 ਅਪ੍ਰੈਲ (ਸਤਨਾਮ ਸਿੰਘ ਸੱਤੀ)- ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ ਵਲੋਂ ਸੈਣੀ ਭਵਨ ਵਿਖੇ 42ਵਾਂ ਸਾਲਾਨਾ ਸੈਣੀ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਸਮਾਜਿਕ ਏਕਤਾ, ਸਿੱਖਿਆ ਤੇ ਭਲਾਈ ਸੰਬੰਧੀ ਵਿਚਾਰਾਂ 'ਤੇ ਜ਼ੋਰ ਦਿੱਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ਤਰਸੇਮ ਸੈਣੀ, ਪ੍ਰਧਾਨ ਆਲ ਇੰਡੀਆ ਰਾਈਸ ਸ਼ੈਲਰਜ਼ ਐਸੋਸੀਏਸ਼ਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਮਾਜ ਦੀ ਤਰੱਕੀ ਲਈ ਵੱਖ-ਵੱਖ ਸੰਸਥਾਵਾਂ ਦੀ ਬਜਾਏ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਬਰਾਦਰੀ ਨੂੰ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਦੇ ਕੇ ਵੱਖ-ਵੱਖ ਖੇਤਰਾਂ ਵਿਚ ਅੱਗੇ ਵਧਾਉਣਾ ਚਾਹੀਦਾ ਹੈ ਤਾਂ ਜੋ ਉਹ ਸਮਾਜ ਵਿਚ ਆਪਣੀ ਮਜ਼ਬੂਤ ਪਛਾਣ ਬਣਾਉਣ | ਉਨ੍ਹਾਂ ਸੈਣੀ ਭਵਨ ਦੇ ਵਿਕਾਸ ਲਈ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ | ਇਸ ਮੌਕੇ ਪੰਜਾਬ ਸਰਕਾਰ ਦੇ ਸੰਯੁਕਤ ਸਕੱਤਰ ਤੇਜਦੀਪ ਸਿੰਘ ਸੈਣੀ ਨੇ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਮਨੁੱਖੀ ਮੁੱਲਾਂ ਤੇ ਆਪਣੇ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਪੰਜਾਬ ਰਾਜ ਸੈਣੀ ਭਲਾਈ ਬੋਰਡ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਨੇ ਸੰਸਥਾ ਦੀ ਸੋਚ ਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸਨੂੰ ਹੋਰ ਮਜ਼ਬੂਤ ਕਰਨ ਲਈ ਸਹਿਯੋਗ ਦੀ ਅਪੀਲ ਕੀਤੀ | ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਸੈਣੀ ਨੇ ਸੈਣੀ ਭਵਨ ਨੂੰ ਪੰਜਾਬ ਦੀ ਇੱਕ ਵਿਲੱਖਣ ਸਮਾਜ ਸੇਵੀ ਸੰਸਥਾ ਦੱਸਦਿਆਂ ਕਟਲੀ ਸਕੂਲ ਵਲੋਂ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ | ਵਿਸ਼ੇਸ਼ ਮਹਿਮਾਨ ਇੰਜੀ ਭਗਵਾਨ ਸਿੰਘ, ਖੇਤਰੀ ਵਾਤਾਵਰਣ ਅਧਿਕਾਰੀ ਹਰਿਆਣਾ ਨੇ ਸੰਸਥਾ ਨੂੰ ਵਧਾਈ ਦਿੰਦਿਆਂ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ | ਇਸੇ ਤਰ੍ਹਾਂ ਰੋਪੜ ਪ੍ਰਾਪਰਟੀਜ਼ ਐਂਡ ਬਿਲਡਰਜ਼ ਦੇ ਐਮ.ਡੀ. ਬਘੇਲ ਸਿੰਘ ਵਲੋਂ 50 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ ਗਿਆ | ਸੰਸਥਾ ਦੇ ਵਾਇਸ ਚੇਅਰਮੈਨ ਗੁਰਮੁੱਖ ਸਿੰਘ ਸੈਣੀ ਨੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇਣ ਲਈ ਪਹਿਲਾਂ ਦਿੱਤੇ 6.50 ਲੱਖ ਰੁਪਏ ਤੋਂ ਇਲਾਵਾ ਹੋਰ 50 ਹਜ਼ਾਰ ਰੁਪਏ ਦਾ ਦਾਨ ਦਿੱਤਾ | ਸਮਾਗਮ ਦੌਰਾਨ ਨਵੇਂ ਚੁਣੇ ਜ਼ਿਲ•ਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਸਮਾਜ ਦੀਆਂ ਪ੍ਰਮੁੱਖ ਤੇ ਸਫਲ ਸੈਣੀ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉੱਘੇ ਚਿੰਤਕ ਬਲਵਿੰਦਰ ਸਿੰਘ ਮੁਲਤਾਨੀ ਵਲੋਂ ਪੰਜਾਬ ਵਿਚ ਪਿੱਛੜੀਆਂ ਸ਼੍ਰੇਣੀਆਂ ਦੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸੰਸਥਾ ਦੇ ਚੇਅਰਮੈਨ ਡਾ. ਅਜਮੇਰ ਸਿੰਘ ਨੇ ਆਏ ਹੋਏ ਮੁੱਖ ਤੇ ਵਿਸ਼ੇਸ਼ ਮਹਿਮਾਨਾਂ, ਪਤਵੰਤੇ ਵਿਅਕਤੀਆਂ ਤੇ ਸੰਗਤ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਸੈਣੀ ਭਵਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸੰਸਥਾ ਦੇ ਪ੍ਰਧਾਨ ਰਾਜਿੰਦਰ ਸਿੰਘ ਨਨੂੰਆਂ ਨੇ ਬਰਾਦਰੀ ਤੇ ਇਲਾਕੇ ਦੀ ਭਲਾਈ ਲਈ ਵੱਖ-ਵੱਖ ਮਤੇ ਪੇਸ਼ ਕੀਤੇ ਜਿਨ੍ਹਾਂ ਨੂੰ ਹਾਜ਼ਰ ਸੰਗਤ ਨੇ ਹੱਥ ਖੜੇ ਕਰਕੇ ਮਨਜ਼ੂਰ ਕੀਤਾ | ਅੰਤ ਵਿਚ ਜਨਰਲ ਸਕੱਤਰ ਬਲਬੀਰ ਸਿੰਘ ਸੈਣੀ ਨੇ ਸੰਸਥਾ ਵਲੋਂ ਬੀਤੇ ਸਾਲ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਦੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ | ਸਮਾਗਮ ਦੌਰਾਨ 'ਸੈਣੀ ਸੰਸਾਰ' ਮੈਗਜ਼ੀਨ ਦਾ 60ਵਾਂ ਅੰਕ ਵੀ ਲੋਕਅਰਪਿਤ ਕੀਤਾ ਗਿਆ, ਜਿਸਨੂੰ ਹਾਜ਼ਰੀਨ ਵਲੋਂ ਖੂਬ ਸਰਾਹਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਟਿੱਬਾ ਨੰਗਲ ਵਿਖੇ ਭੂਰੀਵਾਲੇ ਗਰੀਬਦਾਸੀ ਸੀਨੀਅਰ ਸੈਕੰਡਰੀ ਸਕੂਲ 'ਚ ਦਾਖ਼ਲੇ ਸ਼ੁਰੂ <br/> ਅਗਲੀ ਖ਼ਬਰ ਹਿਮਾਚਲ ਸਰਕਾਰ ਐਂਟਰੀ ਟੋਲ ਟੈਕਸ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ- ਜਥੇ. ਔਲਖ
Ad Position 24