10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਟਿੱਬਾ ਨੰਗਲ ਵਿਖੇ ਭੂਰੀਵਾਲੇ ਗਰੀਬਦਾਸੀ ਸੀਨੀਅਰ ਸੈਕੰਡਰੀ ਸਕੂਲ 'ਚ ਦਾਖ਼ਲੇ ਸ਼ੁਰੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਨੂਰਪੁਰ ਬੇਦੀ, 4 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ /ਸਕੂਲ ਵਿਖੇ ਨਵੇਂ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਨੌਵੀਂ, ਦਸਵੀਂ, ਗਿਆਰ੍ਹਵੀਂ, ਬਾਰ੍ਹਵੀਂ ਤੱਕ ਆਰਟਸ, ਕਾਮਰਸ, ਮੈਡੀਕਲ, ਨਾਨ ਮੈਡੀਕਲ ਗਰੁੱਪਾਂ ਵਿਚ ਦਾਖਲਾ ਲੈ ਸਕਦੇ ਹਨ | ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਇਹ ਵੀ ਦੱਸਿਆ ਕਿ ਸ੍ਰੀ ਸਤਿਗੁਰੂ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਮਹਾਰਾਜ ਵਲੋਂ ਅਤੇ ਮਹਾਰਾਜ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਦੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹੀ ਹੈ, ਕਿ ਬੱਚਿਆਂ ਨੂੰ ਪੋਸਟ ਗੈ੍ਰਜੂਏਟ ਤੱਕ ਉੱਚ ਪੱਧਰੀ ਮਿਆਰੀ ਸਿੱਖਿਆ ਵਾਜਿਬ ਫ਼ੀਸਾਂ ਤੱਕ ਉਪਲਬਧ ਕਰਵਾ ਕੇ ਸਮੇਂ ਦਾ ਹਾਣੀ ਬਣਾ ਸਕੇ | ਉਨ੍ਹਾਂ ਨੇ ਇਲਾਕਾ ਨਿਵਾਸੀਆਂ ਅਤੇ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਮੇਂ ਸਿਰ ਦਾਖਲਾ ਲੈ ਕੇ ਇਸ ਕਾਲਜ/ਸਕੂਲ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਸਾ ਸਿੰਘ ਗੌਹਣੀਆ ਦੀ ਯਾਦ 'ਚ ਦੂਜਾ ਮਹਾਨ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਸੈਣੀ ਭਵਨ ਵਿਚ 42ਵਾਂ ਸਾਲਾਨਾ ਸੈਣੀ ਸੰਮੇਲਨ ਕਰਵਾਇਆ <br/>
Ad Position 24