10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਕੀਤਾ ਪੰਜਵੀਂ ਕਲਾਸ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਪ੍ਰੀਖਿਆ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਕਰਨ ਮੌਕੇ ਪਿ੍ੰਸੀਪਲ ਅਤੇ ਸਟਾਫ਼ ਮੈਂਬਰ | <br/> 05-04-2026
ਰੂਪਨਗਰ, 4 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਕਲਾਸ ਦੇ ਨਤੀਜਿਆਂ ਵਿਚ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜਿਆਂ ਅਨੁਸਾਰ ਗੁਰਸ਼ਾਨ ਸਿੰਘ ਨੇ 492/500 ਅੰਕ (98.4 ਫ਼ੀਸਦੀ) ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਭਾਵਨਾ ਨੇ 490/500 ਅੰਕ (98 ਫ਼ੀਸਦੀ) ਨਾਲ ਦੂਜਾ ਸਥਾਨ ਅਤੇ ਅਲੀਨਾ ਭੱਟੀ ਨੇ 472/500 ਅੰਕ (94.4 ਫ਼ੀਸਦੀ) ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਹਰਬੰਸ ਸਿੰਘ ਕੰਧੋਲਾ, ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੀ ਮਿਹਨਤ ਦੀ ਸਰਾਹਨਾ ਕੀਤੀ | ਸਕੂਲ ਦੇ ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਦੱਸਿਆ ਕਿ ਸਕੂਲ ਦਾ ਕੁੱਲ ਨਤੀਜਾ 100 ਫੀਸਦੀ ਰਿਹਾ ਹੈ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 16 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 20 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਉੱਤਮ ਪ੍ਰਦਰਸ਼ਨ ਕੀਤਾ ਹੈ | ਇਸ ਮੌਕੇ ਅਧਿਆਪਕ ਸੁਖਪ੍ਰੀਤ ਕੌਰ, ਮਨਦੀਪ ਕੌਰ, ਗੁੜੀਆ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਲੌਰੀਏਟ ਸਕੂਲ ਵਿਚ ਅਤਿ-ਆਧੁਨਿਕ ਸ਼ੂਟਿੰਗ ਰੇਂਜ ਦੀ ਸ਼ੁਰੂਆਤ <br/> ਅਗਲੀ ਖ਼ਬਰ ਬਾਬਾ ਗੁਰਸਾ ਸਿੰਘ ਗੌਹਣੀਆ ਦੀ ਯਾਦ 'ਚ ਦੂਜਾ ਮਹਾਨ ਗੁਰਮਤਿ ਸਮਾਗਮ ਅੱਜ
Ad Position 24