ਪੁਰਖਾਲੀ, 4 ਅਪੈ੍ਰਲ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਵਿਖੇ ਰੇਲਵੇ ਫਾਟਕਾਂ 'ਤੇ ਓਵਰ ਬਿ੍ਜ ਨੂੰ ਮਨਜ਼ੂਰੀ ਮਿਲਣ ਦੀ ਖ਼ੁਸ਼ੀ 'ਚ ਭਾਰਤੀ ਜਨਤਾ ਪਾਰਟੀ ਵਲੋਂ ਮੀਆਂਪੁਰ ਵਿਖੇ 6 ਅਪ੍ਰੈਲ ਨੂੰ 11 ਵਜੇ ਧੰਨਵਾਦੀ ਸਮਾਗਮ ਕਰਵਾਇਆ ਜਾਵੇਗਾ | ਇਸ ਸੰਬੰਧੀ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਮੁਲਤਾਨ ਸਿੰਘ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਉਪਰਾਲੇ ਸਦਕਾ ਮੀਆਂਪੁਰ ਦੇ ਰੇਲਵੇ ਫਾਟਕਾਂ 'ਤੇ ਓਵਰ ਬਿ੍ਜ ਦੀ ਮਿਲੀ ਸੁਗਾਤ ਨੂੰ ਲੈ ਕੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਧੰਨਵਾਦ ਲਈ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ | ਕੈਪਟਨ ਮੁਲਤਾਨ ਸਿੰਘ ਨੇ ਕਿਹਾ ਕਿ ਮੀਆਂਪੁਰ ਓਵਰਬਿ੍ਜ ਦਾ ਨਿਰਮਾਣ ਇਲਾਕੇ ਦੇ ਲੋਕਾਂ ਲਈ ਇਕ ਵੱਡੀ ਸਹੂਲਤ ਸਾਬਤ ਹੋਵੇਗਾ | ਇਹ ਪ੍ਰੋਜੈਕਟ ਲੰਮੇ ਸਮੇਂ ਤੋਂ ਲਟਕਿਆ ਹੋਇਆ ਸੀ ਪਰ ਸ੍ਰੀ ਅਜੈਵੀਰ ਸਿੰਘ ਲਾਲਪੁਰਾ ਦੇ ਲਗਾਤਾਰ ਯਤਨਾਂ ਨਾਲ ਇਸ ਨੂੰ ਹਕੀਕਤ ਦਾ ਰੂਪ ਮਿਲਿਆ | ਉਨ੍ਹਾਂ ਦੱਸਿਆ ਕਿ ਲਾਲਪੁਰਾ ਹਮੇਸ਼ਾ ਰੇਲਵੇ ਅਧਿਕਾਰੀਆਂ ਨਾਲ ਸੰਪਰਕ ਵਿਚ ਰਹੇ ਅਤੇ ਇਸ ਮੁੱਦੇ ਨੂੰ ਕੇਂਦਰੀ ਪੱਧਰ 'ਤੇ ਉਠਾਇਆ | ਉਨ੍ਹਾਂ ਹੋਰ ਕਿਹਾ ਕਿ ਲਾਲਪੁਰਾ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਰੇਲਵੇ ਮੰਤਰਾਲੇ ਦੇ ਸਾਹਮਣੇ ਰੱਖਿਆ ਅਤੇ ਉਸ ਦੇ ਨਤੀਜੇ ਵਜੋਂ ਅੱਜ ਮੀਆਂਪੁਰ ਓਵਰਬਿ੍ਜ ਤਿਆਰ ਹੋਣ ਜਾ ਰਿਹਾ ਹੈ ਜੋ ਆਵਾਜਾਈ ਨੂੰ ਸੁਗਮ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ ਉਨ੍ਹਾਂ ਨੇ ਦੱਸਿਆ ਕਿ 6 ਅਪ੍ਰੈਲ ਨੂੰ ਮੀਆਂਪੁਰ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਿਰਕਤ ਕਰਨਗੇ ਅਤੇ ਕੇਂਦਰ ਸਰਕਾਰ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦਾ ਧੰਨਵਾਦ ਕੀਤਾ ਜਾਵੇਗਾ |