10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਵਲੋਂ ਸਥਾਪਨਾ ਦਿਵਸ ਮੌਕੇ ਮੈਰਾਥਨ ਕਰਵਾਈ <br/>

Ad Position 21
No active advertisement
ਅਜੀਤ ਡੈਸਕ 06-04-2026
ਰੂਪਨਗਰ, 5 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਵਲੋਂ ਸੰਸਥਾਪਕ ਦਿਵਸ ਦੇ ਮੌਕੇ 'ਤੇ ਇਕ ਮੈਰਾਥਨ ਦੌੜ ਕਰਵਾਈ ਗਈ | ਮੈਰਾਥਨ ਦਾ ਮਕਸਦ ਸਮਾਜ 'ਚ ਜਾਗਰੂਕਤਾ ਫੈਲਾਉਣਾ ਅਤੇ ਵਿਦਿਆਰਥੀਆਂ ਵਿਚ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ | ਇਹ ਮੈਰਾਥਨ ਰੰਗੀਲਪੁਰ ਤੋਂ ਮੀਆਂਪੁਰ ਤੱਕ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਥਾਨਕ ਵਸਨੀਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਸ੍ਰੀਮਤੀ ਵੰਦਨਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਮੈਨੇਜਮੈਂਟ ਵਲੋਂ ਸ੍ਰੀਮਤੀ ਗੁਣਵੰਤ ਕੌਰ ਅਤੇ ਭਗਵਾਨ ਸਿੰਘ ਹਾਜ਼ਰ ਸਨ, ਜਦਕਿ ਪਿ੍ੰਸੀਪਲ ਸ੍ਰੀਮਤੀ ਆਰ. ਭੂਵਨਾ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ | ਮੈਰਾਥਨ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਟਰਾਫ਼ੀਆਂ ਅਤੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਉਪਰਾਲਾ ਸਮਾਜਿਕ ਜਾਗਰੂਕਤਾ ਅਤੇ ਸਿਹਤਮੰਦ ਜੀਵਨ ਵੱਲ ਇੱਕ ਸਕਾਰਾਤਮਿਕ ਕਦਮ ਸਾਬਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਕਾਹਨਪੁਰ ਖੂਹੀ ਵਿਖੇ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਸੰਤ ਭੂਰੀਵਾਲੇ ਅੱਜ ਕਰਨਗੇ ਟਿੱਬਾ ਨੰਗਲ ਵਿਖੇ ਬਣਾਏ ਯਾਦਗਾਰੀ ਗੇਟ ਦਾ ਉਦਘਾਟਨ <br/>
Ad Position 24