ਰੂਪਨਗਰ, 5 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਅਨਾਜ ਮੰਡੀ ਵਿਚ ਕਣਕ ਦੇ ਸੀਜ਼ਨ ਦੀ ਅੱਜ ਪਹਿਲੀ ਬੋਲੀ ਲੱਗੀ | ਅਵਤਾਰ ਸਿੰਘ ਐਂਡ ਕੰਪਨੀ ਦੀ ਆੜ੍ਹਤ 'ਤੇ ਆਏ ਕਿਸਾਨ ਕੁਲਦੀਪ ਸਿੰਘ (ਅਵਾਨ ਕੋਟ) ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਰਸਮੀ ਤੌਰ 'ਤੇ ਕਣਕ ਦੀ ਖ਼ਰੀਦ ਆਰੰਭ ਕਰਵਾਈ | ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਵਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਅਵਤਾਰ ਸਿੰਘ ਨੇ ਦੁਹਰਾਇਆ ਕਿ ਰੂਪਨਗਰ ਵਿਚ ਆੜ੍ਹਤੀਆਂ ਵਲੋਂ ਕੋਈ ਹੜਤਾਲ ਨਹੀਂ ਹੈ ਅਤੇ ਕਿਸਾਨ ਬੇਝਿਜਕ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਆਉਣ | ਉਨ੍ਹਾਂ ਦੀ ਅਪੀਲ ਤੋਂ ਬਾਅਦ ਕਿਸਾਨ ਮੰਡੀ ਵਿਚ ਪਹੁੰਚੇ | ਐਮ. ਪੀ. ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਦੇ ਹਿਤਾਂ ਲਈ ਵਚਨਬੱਧ ਹੈ ਅਤੇ ਕਣਕ ਦਾ ਹਰ ਦਾਣਾ ਖ਼ਰੀਦਿਆ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ | ਇਸ ਮੌਕੇ ਮਾਰਕੀਟ ਕਮੇਟੀ ਰੂਪਨਗਰ ਦੇ ਪ੍ਰਧਾਨ ਭਾਗ ਸਿੰਘ ਮਦਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਮੰਡੀ ਪ੍ਰਧਾਨ ਸਵਤੰਤਰ ਕੌਸ਼ਲ, ਪਰਮਿੰਦਰ ਕੁਮਾਰ ਬੰਟੀ, ਬਲਦੇਵ ਸਿੰਘ ਗਿੱਲ, ਗੌਰਵ ਕੋਲੀ, ਨਿਰਮਲ ਸਿੰਘ, ਗਗਨਪ੍ਰੀਤ ਸਿੰਘ, ਕੁਲਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ |