ਮੋਰਿੰਡਾ, 5 ਅਪ੍ਰੈਲ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ 8 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ 8 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਚੱਲੇਗਾ | ਇਸ ਸਮਾਗਮ ਦੌਰਾਨ ਭਾਈ ਸੇਵਕ ਸਿੰਘ ਕੰਵਲ, ਗਿਆਨੀ ਹਰਵਿੰਦਰ ਸਿੰਘ ਮਨੈਲੀ ਅਤੇ ਭਾਈ ਦਮਨਪ੍ਰੀਤ ਸਿੰਘ ਪਟਿਆਲਾ ਵਾਲੇ ਆਦਿ ਆਪਣੇ ਜਥਿਆਂ ਸਮੇਤ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |