ਨੂਰਪੁਰ ਬੇਦੀ, 3 ਅਪ੍ਰੈਲ (ਵਿੰਦਰਪਾਲ ਝਾਂਡੀਆਂ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਸਦੀ ਬੋਰਡ ਮੈਂਬਰ ਤੇ ਸਾਬਕਾ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸ਼ਨ ਸ੍ਰੀ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਪਿੰਡ ਜੇਤੇਵਾਲ ਵਿਖੇ ਪਹੁੰਚ ਕੇ ਮਾਸਟਰ ਗੁਰਨਾਇਬ ਸਿੰਘ ਜੇਤੇਵਾਲ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧਰਮ-ਪਤਨੀ ਸਰਦਾਰਨੀ ਭਜਨ ਕੌਰ ਦੇ ਅਕਾਲ ਚਲਾਣੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ | ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਸੰਵੇਦਨਾਵਾਂ ਪ੍ਰਗਟ ਕੀਤੀਆਂ | ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਦੇਣ |