11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਰਾਘਵ ਚੱਢਾ 'ਤੇ ਤਿੱਖੇ ਇਲਜ਼ਾਮ

Ad Position 21
No active advertisement
ਅਜੀਤ ਡੈਸਕ 06-04-2026
ਰੂਪਨਗਰ, 5 ਅਪ੍ਰੈਲ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਖ਼ਿਲਾਫ਼ ਤਿੱਖੀ ਬਿਆਨਬਾਜ਼ੀ ਕਰਦਿਆਂ ਗੰਭੀਰ ਇਲਜ਼ਾਮ ਲਗਾਏ ਹਨ | ਸੰਦੋਆ ਨੂੰ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਨੇ ਪਾਰਟੀ 'ਚੋਂ ਕੱਢ ਦਿੱਤਾ ਸੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਦੋਆ ਨੇ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਆਮ ਚਰਚਾ ਸੀ ਕਿ ਰਾਘਵ ਚੱਢਾ ਵਲੋਂ ਪਾਰਟੀ ਵਿਚ ਆਪਣੇ ਅਹੁਦੇ ਦਾ ਨਜਾਇਜ਼ ਫ਼ਾਇਦਾ ਚੁੱਕਦਿਆਂ ਮੁੱਲ 'ਚ ਟਿਕਟਾਂ ਵੰਡੀਆਂ ਗਈਆਂ | ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਨ ਮਿਹਨਤੀ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਣਨ ਤੋਂ ਬਾਅਦ ਰਾਘਵ ਚੱਢਾ ਪੰਜਾਬ ਵਿਚ Tਸੁਪਰ ਸੀ.ਐਮ.U ਵਜੋਂ ਕੰਮ ਕਰਦੇ ਰਹੇ ਅਤੇ ਅਧਿਕਾਰੀਆਂ ਦੀ ਨਿਯੁਕਤੀ ਵੀ ਉਨ੍ਹਾਂ ਦੀ ਮਰਜ਼ੀ ਨਾਲ ਹੀ ਹੁੰਦੀ ਸੀ | ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਵਿਧਾਇਕਾਂ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲੱਗਦੇ ਸਨ, ਉਨ੍ਹਾਂ ਨੂੰ ਵੀ ਰਾਘਵ ਚੱਢਾ ਥਾਪੜਾ ਦਿੰਦਾ ਸੀ | ਸੰਦੋਆ ਨੇ ਦਾਅਵਾ ਕੀਤਾ ਕਿ ਉਹ ਪਹਿਲਾਂ ਵੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਮੀਡੀਆ ਰਾਹੀਂ ਇਸ ਮਾਮਲੇ ਬਾਰੇ ਆਗਾਹ ਕਰ ਚੁੱਕੇ ਹਨ | ਅਖੀਰ ਵਿਚ ਸੰਦੋਆ ਨੇ ਕਿਹਾ ਕਿ ਉਹ ਰੱਬ 'ਤੇ ਵਿਸ਼ਵਾਸ ਰੱਖਦੇ ਹਨ ਅਤੇ ਮੰਨਦੇ ਹਨ ਕਿ ਗ਼ਲਤ ਕੰਮ ਕਰਨ ਵਾਲੇ ਨੂੰ ਆਖ਼ਰਕਾਰ ਆਪਣੇ ਕਰਮਾਂ ਦਾ ਫਲ ਭੁਗਤਣਾ ਪੈਂਦਾ ਹੈ | ਇਸ ਬਾਰੇ ਰਾਘਵ ਚੱਢਾ ਨਾਲ ਸੰਪਰਕ ਨਹੀਂ ਹੋ ਸਕਿਆ |
Ad Position 22
No active advertisement
ਪਿਛਲੀ ਖ਼ਬਰ ਚੰਗੇ ਕਰਮਾਂ ਨਾਲ ਜੀਵ ਨੂੰ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦੈ- ਅਚਾਰਿਆ ਸ਼ਾਮ ਸ਼ਰਨਦਾਸ <br/> ਅਗਲੀ ਖ਼ਬਰ ਮਾਤਾ ਨੈਣਾ ਦੇਵੀ ਯੰਗ ਕਲੱਬ ਬਹਿਰਾਮਪੁਰ ਬੇਟ ਵਲੋਂ ਭਗਵਤੀ ਜਾਗਰਣ ਕਰਵਾਇਆ <br/>
Ad Position 24