ਐੱਸ. ਏ. ਐੱਸ. ਨਗਰ, 5 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਦੇ ਸਥਾਪਨਾ ਦਿਵਸ ਮੌਕੇ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸਾਰੇ ਮਿਹਨਤੀ ਵਫ਼ਾਦਾਰ ਵਰਕਰਾਂ ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਸਿਰਫ਼ ਇਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਲੋਕ-ਭਲਾਈ ਲਈ ਸਮਰਪਿਤ ਇਕ ਵੱਡਾ ਪਰਿਵਾਰ ਹੈ | ਉੱਭਾ ਨੇ ਕਿਹਾ ਕਿ ਪਾਰਟੀ ਨੇ ਆਪਣੇ ਸਥਾਪਨਾ ਦਿਵਸ ਤੋਂ ਲੈ ਕੇ ਅੱਜ ਤੱਕ ਦੇਸ਼ ਨੂੰ ਮਜ਼ਬੂਤ, ਆਤਮਨਿਰਭਰ ਅਤੇ ਵਿਕਸਿਤ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ |