11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼ਹਿਰ ਦੇ ਸਮੁੱਚੇ ਵਿਕਾਸ ਲਈ ਲੋਕਾਂ ਦੀ ਨਜ਼ਰ 'ਚ ਭਾਜਪਾ ਹੀ ਇਕ ਵਿਕਲਪ- ਰਾਣਾ

Ad Position 21
No active advertisement
ਅਜੀਤ ਡੈਸਕ 06-04-2026
ਖਰੜ, 5 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸ਼ਹਿਰ ਦੇ ਸਮੁੱਚੇ ਵਿਕਾਸ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਭਾਜਪਾ ਦੇ ਉਮੀਦਵਾਰਾਂ ਦਾ ਸਾਥ ਦੇ ਕੇ ਨਗਰ ਕੌਂਸਲ 'ਚ ਭਾਜਪਾ ਨੂੰ ਲਿਆਉਣਾ ਇਕ ਬਿਹਤਰ ਤੇ ਸੁਰੱਖਿਅਤ ਸ਼ਹਿਰ ਬਣਾਉਣ 'ਚ ਮਦਦਗਾਰ ਹੋ ਸਕਦਾ ਹੈ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਨਰਿੰਦਰ ਸਿੰਘ ਰਾਣਾ ਨੇ ਖਰੜ ਸ਼ਹਿਰ ਦੇ ਸਮੂਹ ਵੋਟਰਾਂ ਨੂੰ ਸਥਾਨਕ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ | ਪਿਛਲੇ ਦੋ ਦਹਾਕਿਆਂ ਦੌਰਾਨ ਨਗਰ ਕੌਂਸਲ 'ਤੇ ਕਾਬਜ਼ ਰਹੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਮੌਜੂਦਾ ਸਮੇਂ ਨਗਰ ਕੌਂਸਲ 'ਤੇ ਕਾਬਜ਼ 'ਆਪ' 'ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵਲੋਂ ਖਰੜ ਦੇ ਵਸਨੀਕਾਂ ਦੀਆਂ ਸਮੱਸਿਆਵਾਂ 'ਤੇ ਕੋਈ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅੱਜ ਸੂਬੇ 'ਚ ਸਰਕਾਰ, ਵਿਧਾਇਕ, ਸੰਸਦ ਵੀ 'ਆਪ' ਦਾ ਹੀ ਹੈ, ਫਿਰ ਵੀ ਉਨ੍ਹਾਂ ਵਲੋਂ ਸ਼ਹਿਰ ਦੇ ਵਿਕਾਸ ਦੀ ਥਾਂ 'ਤੇ ਨਗਰ ਕੌਂਸਲ 'ਤੇ ਕਬਜ਼ਾ ਕਰਨ ਲਈ ਕੌਸਲਰਾਂ ਨੂੰ ਤੋੜਨ ਲਈ ਸਮਾਂ ਜਾਇਆ ਕੀਤਾ ਗਿਆ ਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰਾਂ ਨੂੰ ਬਾਰ-ਬਾਰ ਬਦਲ ਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰੋਕਣ ਦਾ ਕੰਮ ਕੀਤਾ ਗਿਆ | ਇਸ ਮੌਕੇ ਰਾਣਾ ਵਲੋਂ ਡੰਪਿੰਗ ਗਰਾਊਾਡ ਨੂੰ ਸ਼ਹਿਰ ਦੀ ਆਬਾਦੀ ਤੋਂ ਬਾਹਰ ਬਣਾਉਣ, ਸ਼ਹਿਰ 'ਚ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧਾਂ ਦਾ ਪੁਖਤਾ ਹੱਲ ਕਰਵਾਉਣ ਅਤੇ ਕਜੌਲੀ ਵਾਟਰ ਵਰਕਸ ਤੋਂ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰਬੰਧ ਕਰਵਾਉਣ ਦੇ ਨਾਲ ਨਾਲ ਸ਼ਹਿਰ ਨਿਵਾਸੀਆਂ ਦੀ ਮੁੱਖ ਮੰਗ ਬੱਸ ਸਟੈਂਡ ਦਾ ਮੁੱਦਾ ਵੀ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਵਾਅਦਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ 'ਚ ਸਿਹਤ ਅਦਾਰਿਆਂ ਵਿਚ ਪਾਣੀ ਦੇ ਟੈਂਕਾਂ ਦੀ ਤੁਰੰਤ ਸਫ਼ਾਈ ਦੇ ਦਿੱਤੇ ਆਦੇਸ਼ - ਡਾ. ਸੁਮਿਤਾ ਮਿਸ਼ਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਮੁਹਿੰਮ' ਨੇ ਵਿਰੋਧੀਆਂ ਦੀ ਉਡਾਈ ਨੀਂਦ- ਗੁਰਾਇਆ
Ad Position 24