12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ <br/>

Ad Position 21
No active advertisement
ਜ਼ਿਲ੍ਹਾ ਮੁਹਾਲੀ ਦੀ ਇਕ ਅਨਾਜ਼ ਮੰਡੀ ਦੇ ਦੌਰੇ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਸਕੱਤਰ ਪੰਜਾਬ ਮੰਡੀ ਬੋਰਡ ਕੁਮਾਰ ਅਮਿਤ | ਅਜੀਤ ਤਸਵੀਰ <br/> 06-04-2026
ਐੱਸ. ਏ. ਐੱਸ. ਨਗਰ, 5 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸਕੱਤਰ ਪੰਜਾਬ ਮੰਡੀ ਬੋਰਡ ਕੁਮਾਰ ਅਮਿਤ ਵਲੋਂ ਅੱਜ ਪੰਜਾਬ ਰਾਜ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਸਕੱਤਰ ਮੰਡੀ ਬੋਰਡ ਵਲੋਂ ਰਾਜਪੁਰਾ, ਸਰਹਿੰਦ, ਖੰਨਾ ਅਤੇ ਪਟਿਆਲਾ ਦੀਆਂ ਅਨਾਜ ਮੰਡੀਆਂ 'ਚ ਜਾ ਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ 'ਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸ ਦੇ ਲਈ ਪੰਜਾਬ ਰਾਜ ਦੀਆਂ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ 'ਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ 'ਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਦਫ਼ਤਰ 'ਤੇ ਹੋਏ ਹਮਲੇ ਦੇ ਵਿਰੋਧ 'ਚ ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਦਰਸ਼ਨ <br/> ਅਗਲੀ ਖ਼ਬਰ ਕਿਸਾਨਾਂ ਨੂੰ ਗੁਣਵੱਤਾਪੂਰਨ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪਹਿਲ - ਖੇਤੀਬਾੜੀ ਮੰਤਰੀ <br/>
Ad Position 24