12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ ਭਾਜਪਾ ਦੇ ਦਫ਼ਤਰ 'ਤੇ ਹੋਏ ਹਮਲੇ ਦੇ ਵਿਰੋਧ 'ਚ ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਦਰਸ਼ਨ <br/>

Ad Position 21
No active advertisement
ਮੁਹਾਲੀ ਦੇ ਫੇਜ਼-3/5 ਦੀਆਂ ਲਾਈਟਾਂ 'ਤੇ ਪੰਜਾਬ ਭਾਜਪਾ ਮੁੱਖ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਆਗੂ ਤੇ ਵਰਕਰ | ਅਜੀਤ ਤਸਵੀਰ <br/> 06-04-2026
ਐੱਸ. ਏ. ਐੱਸ. ਨਗਰ, 5 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿਚ ਅੱਜ ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸੰਬੰਧ 'ਚ ਸਥਾਨਕ ਫੇਜ਼-3/5 ਦੀਆਂ ਲਾਈਟਾਂ 'ਤੇ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰ ਲਈ ਖ਼ਤਰਾ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ, ਭਾਜਪਾ ਪੰਜਾਬ ਦੇ ਸੂਬਾ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਤੇ ਸੰਜੀਵ ਖੰਨਾ ਆਦਿ ਆਗੂਆਂ ਨੇ ਵੀ ਹਮਲੇ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੰਨਤ ਭਾਰਦਵਾਜ ਹਿਊਮਨ ਰਾਈਟਸ ਕੌਂਸਲ ਆਫ਼ ਇੰਡੀਆ ਦੀ ਰੂਪਨਗਰ ਡਵੀਜ਼ਨ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ <br/>
Ad Position 24