12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਾਜਪਾ 'ਚ ਸ਼ਾਮਿਲ ਹੋਏ ਅਕਾਲੀ ਆਗੂ ਕਾਲੇਵਾਲ ਦਾ ਸ਼ਹਿਰੀ ਮੰਡਲ ਦੇ ਆਗੂਆਂ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 06-04-2026
ਕੁਰਾਲੀ, 5 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਚਰਨਜੀਤ ਸਿੰਘ ਕਾਲੇਵਾਲ ਦਾ ਅੱਜ ਭਾਜਪਾ ਦੇ ਕੁਰਾਲੀ ਮੰਡਲ ਦੇ ਪ੍ਰਧਾਨ ਤਰੁਨ, ਅਸ਼ਵਨੀ ਕੁਮਾਰ ਬਿੱਟੂ ਤੇ ਦਵਿੰਦਰ ਰਾਣਾ ਸਮੇਤ ਹੋਰਨਾਂ ਭਾਜਪਾ ਆਗੂਆਂ ਵਲੋਂ ਇਕ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 'ਚ ਰਹਿੰਦੇ ਹੋਏ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਇਮਾਨਦਾਰੀ ਨਾਲ ਕੰਮ ਕੀਤਾ ਸੀ, ਪ੍ਰੰਤੂ ਪਾਰਟੀ ਵਲੋਂ ਉਨ੍ਹਾਂ ਦੇ ਕੰਮਾਂ ਦੀ ਕਦਰ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਭਾਜਪਾ ਵਲੋਂ ਕੀਤੇ ਜਾ ਰਹੇ ਕੰਮ ਬਹੁਤ ਹੀ ਸ਼ਲਾਘਾਯੋਗ ਹਨ | ਇਸ ਮੌਕੇ ਭਾਜਪਾ ਆਗੂ ਜੀਤਾ, ਭੁਪਿੰਦਰ ਕੁਮਾਰ, ਗੋਲੂ ਰਾਣਾ, ਪਿ੍ੰਸ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ | ਇਸੇ ਦੌਰਾਨ ਸੁੱਖੂ ਕੁਰਾਲੀ ਦਾ ਵੀ ਵੱਡੀ ਗਿਣਤੀ ਨੌਜਵਾਨਾਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ 'ਤੇ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਰਕੌਲੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਕਿਸਾਨ ਫ਼ਤਹਿ ਸਿੰਘ ਸੈਣੀ ਨੂੰ ਮੁੱਖ ਮੰਤਰੀ ਪੁਰਸਕਾਰ ਮਿਲਣ 'ਤੇ ਦਿੱਤੀ ਵਧਾਈ <br/>
Ad Position 24