12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਲਵਿੰਦਰ ਸਿੰਘ ਰਕੌਲੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਰਕੌਲੀ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਪਰਮਿੰਦਰ ਸਿੰਘ ਸੋਹਾਣਾ ਤੇ ਰਵਿੰਦਰ ਸਿੰਘ ਖੇੜਾ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 06-04-2026
ਕੁਰਾਲੀ, 5 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਤੇ ਅਕਾਲੀ ਦਲ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਹੋਈ, ਜਿਸ 'ਚ ਬਲਵਿੰਦਰ ਸਿੰਘ ਰਕੌਲੀ ਦੀ ਪਾਰਟੀ ਪ੍ਰਤੀ ਕੀਤੀ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਮੁਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਖੇੜਾ ਨੇ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ 'ਤੇ ਹੀ ਪਾਰਟੀ ਦੀ ਮਜ਼ਬੂਤੀ ਨਿਰਭਰ ਕਰਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਵਰਕਰਾਂ ਦੀ ਮਾਣ-ਸਨਮਾਨ ਕਰਦੀ ਆਈ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਰਹੇਗਾ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਆਉਣ ਵਾਲੇ ਸਮੇਂ 'ਚ ਪਾਰਟੀ ਹੋਰ ਵੱਡੀ ਤਾਕਤ ਬਣ ਕੇ ਉਭਰੇ | ਇਸ ਮੌਕੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਰਕੌਲੀ ਨੇ ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ ਤੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੋਹਣਾ ਨੇ ਕਿਹਾ ਕਿ ਹਲਕਾ ਇੰਚਾਰਜ ਦੀ ਅਗਵਾਈ ਹੇਠ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ | ਇਸ ਮੌਕੇ ਹਰਦੀਪ ਸਿੰਘ ਖਿਜ਼ਰਾਬਾਦ, ਐਸ. ਸੀ. ਵਿੰਗ ਦੇ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਜਸਵਿੰਦਰ ਸਿੰਘ ਸੁਹਾਲੀ, ਜਰਨੈਲ ਸਿੰਘ ਰਕੌਲੀ, ਗੁਰਮੀਤ ਸਿੰਘ, ਜਸਪਾਲ ਸਿੰਘ ਲੱਕੀ, ਦਲਜੀਤ ਸਿੰਘ ਕਾਲੇਵਾਲ ਸਮੇਤ ਵੱਡੀ ਗਿਣਤੀ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਬਰਦਾਸ਼ਤ ਨਹੀਂ- ਐਸ. ਆਰ. ਲੱਦੜ <br/> ਅਗਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਏ ਅਕਾਲੀ ਆਗੂ ਕਾਲੇਵਾਲ ਦਾ ਸ਼ਹਿਰੀ ਮੰਡਲ ਦੇ ਆਗੂਆਂ ਵਲੋਂ ਸਨਮਾਨ <br/>
Ad Position 24