ਡੇਰਾਬੱਸੀ, 5 ਅਪ੍ਰੈਲ (ਗੁਰਮੀਤ ਸਿੰਘ)- ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਨਾਲ ਹੋ ਰਹੀਆਂ ਤੋੜਫੋੜ ਦੀਆਂ ਘਟਨਾਵਾਂ ਨੇ ਲੋਕਾਂ ਵਿਚ ਗੁੱਸਾ ਪੈਦਾ ਕਰ ਦਿੱਤਾ ਹੈ | ਇਸ ਸੰਬੰਧੀ ਐਸ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਐਸ. ਆਰ. ਲੱਦੜ ਨੇ ਕਿਹਾ ਕਿ ਪੰਜਾਬ ਦੇ ਲੋਕ ਬਾਬਾ ਸਾਹਿਬ ਦੀ ਬੇਅਦਬੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਸਿਰਫ਼ ਸੰਵਿਧਾਨ ਦੇ ਰਚੇਤਾ ਹੀ ਨਹੀਂ, ਸਗੋਂ ਸਮਾਜਿਕ ਨਿਆਂ ਅਤੇ ਬਰਾਬਰੀ ਦੇ ਪ੍ਰਤੀਕ ਹਨ | ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਉਨ੍ਹਾਂ ਲਈ ਡੂੰਘੀ ਸ਼ਰਧਾ ਹੈ ਅਤੇ ਉਨ੍ਹਾਂ ਦੇ ਵਿਚਾਰ ਅੱਜ ਵੀ ਸਾਨੂੰ ਪ੍ਰੇਰਨਾ ਦਿੰਦੇ ਹਨ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਬਾਬਾ ਸਾਹਿਬ ਦੀਆਂ ਮੂਰਤੀਆਂ ਨਾਲ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਨੇ ਸਮਾਜ 'ਚ ਚਿੰਤਾ ਦਾ ਮਾਹੌਲ ਪੈਦਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹਨ, ਸਗੋਂ ਸਮਾਜਿਕ ਸਾਂਝ ਨੂੰ ਵੀ ਨੁਕਸਾਨ ਪਹੁੰਚਾਉਂਦੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਾਮਲਿਆਂ 'ਚ ਸ਼ਾਮਿਲ ਮੁਲਜ਼ਮਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ | ਇਸ ਮੌਕੇ ਭਾਜਪਾ ਆਗੂ ਰਵਿੰਦਰ ਵੈਸ਼ਨਵ ਓ. ਬੀ. ਸੀ. ਮੋਰਚਾ ਪੰਜਾਬ ਵਾਈਸ ਪ੍ਰਧਾਨ, ਰਾਕੇਸ਼ ਅਚਿੰਤ, ਰਾਧੇ ਸ਼ਿਆਮ ਐ. ਸੀ. ਮੋਰਚਾ ਪ੍ਰਧਾਨ ਮੁਹਾਲੀ, ਰਾਸ਼ੀ ਅਈਰ ਮੰਡਲ ਪ੍ਰਧਾਨ ਜੀਰਕਪੁਰ, ਪਵਨ ਧੀਮਾਨ ਮੰਡਲ ਪ੍ਰਧਾਨ ਡੇਰਾਬੱਸੀ, ਨਰਿੰਦਰ ਟਿਵਾਣਾ ਉਪ ਪ੍ਰਧਾਨ ਐਸ. ਸੀ. ਮੋਰਚਾ ਜ਼ਿਲਾ ਮੁਹਾਲੀ, ਪਰਮਜੀਤ ਪੁੰਡੀਰ ਉਪ ਪ੍ਰਧਾਨ ਐਸ. ਸੀ. ਮੋਰਚਾ ਜ਼ਿਲ੍ਹਾ ਮੁਹਾਲੀ, ਰਾਖੀ ਦੇਵੀ ਜਰਨਲ ਸਕੱਤਰ ਐਸ. ਸੀ. ਮੋਰਚਾ ਜ਼ਿਲ੍ਹਾ ਮੁਹਾਲੀ), ਗੁਲਸ਼ਨ ਜਨਰਲ ਸਕੱਤਰ ਐਸ. ਸੀ. ਮੋਰਚਾ ਜ਼ਿਲ੍ਹਾ ਮੁਹਾਲੀ, ਅਮਨ ਪਾਹਵਾ ਐਸ. ਸੀ. ਮੋਰਚਾ ਪ੍ਰਧਾਨ ਡੇਰਾਬੱਸੀ, ਹਰਮੇਸ਼ ਗੁਪਤਾ, ਦਿਨੇਸ਼ ਵੈਸ਼ਨਵ, ਸੁਮਿਤ ਗੁਪਤਾ, ਅਮਰੀਕ ਬਿੱਲੂ, ਸੁਮਨ ਰਾਣਾ ਮਹਿਲਾ ਮੋਰਚਾ ਪ੍ਰਧਾਨ ਵੀ ਹੋਰਨਾਂ ਸਮੇਤ ਹਾਜ਼ਰ ਸਨ |