12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਜਟ ਐਲਾਨਾਂ 'ਤੇ ਇਕ ਮਹੀਨੇ 'ਚ ਹੀ ਤੇਜ਼ੀ ਨਾਲ ਅਮਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਸ਼ਾਸ਼ਕੀ ਸਕੱਤਰਾਂ ਨਾਲ ਕੀਤੀ ਅਹਿਮ ਮੀਟਿੰਗ <br/>

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ 'ਚ ਬਜਟ ਐਲਾਨ 2026-27 ਸੰਬੰਧੀ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ | <br/> 06-04-2026
ਚੰਡੀਗੜ੍ਹ, 5 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਕ ਵਾਰ ਫਿਰ ਪ੍ਰਸ਼ਾਸ਼ਕੀ ਕਾਰਜਸ਼ੈਲੀ ਵਿਚ ਤਤਪਰਤਾ ਦੀ ਮਿਸਾਲ ਪੇਸ਼ ਕਰਦਿਆਂ ਵਿੱਤ ਮੰਤਰੀ ਵਜੋਂ ਬਜਟ ਪੇਸ਼ ਕਰਨ ਦੇ ਮਹਿਜ਼ ਇਕ ਮਹੀਨੇ ਦੇ ਅੰਦਰ ਹੀ ਬਜਟ ਐਲਾਨਾਂ ਨੂੰ ਜ਼ਮੀਨੀ ਪੱਧਰ 'ਤੇ ਉਤਾਰਨ ਦੀ ਦਿਸ਼ਾ ਵਿਚ ਠੋਸ ਪਹਿਲ ਸ਼ੁਰੂ ਕਰ ਦਿੱਤੀ ਹੈ | ਇਸ ਲੜੀ ਵਿਚ ਮੁੱਖ ਮੰਤਰੀ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸਤਾਰ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਐਲਾਨਾਂ ਨੂੰ ਸਮੇਂ ਸਿਰ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਸਕੇ | ਮੁੱਖ ਮੰਤਰੀ ਨੇ ਵੀਰਵਾਰ ਨੂੰ ਊਰਜਾ, ਸਿਹਤ, ਮਾਲ, ਆਬਕਾਰੀ ਅਤੇ ਕਰਾਧਾਨ, ਸਹਿਕਾਰਤਾ, ਵਿਕਾਸ ਅਤੇ ਪੰਚਾਇਤ, ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਬਾਗ਼ਬਾਨੀ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨਾਲ ਬਜਟ ਐਲਾਨਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੱਤੇ ਕਿ ਬਜਟ ਵਿਚ ਕੀਤਾ ਗਿਆ ਹਰ ਐਲਾਨ ਦੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਣੀ ਚਾਹੀਦੀ ਹੈ ਅਤੇ ਇਸ ਲਈ ਗ੍ਰਾਮ ਸਭਾਵਾਂ ਦੀਆਂ ਮੀਟਿੰਗਾਂ ਵਿਚ ਇਨ੍ਹਾਂ 'ਤੇ ਚਰਚਾ ਕਰਕੇ ਮਤੇ ਪਾਸ ਕੀਤੇ ਜਾਣ ਅਤੇ ਇਸ ਦੀ ਸੂਚਨਾ ਸੀ.ਐਮ.ਓ ਦਫ਼ਤਰ ਨੂੰ ਭੇਜੀ ਜਾਵੇ | ਮੁੱਖ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿਚ ਕਿਸਾਨਾਂ ਨੂੰ ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਬਾਗ਼ਬਾਨੀ ਬੀਮਾ ਯੋਜਨਾ ਤਹਿਤ ਮੁਆਵਜ਼ਾ ਰਾਸ਼ੀ ਵਿਚ ਵਾਧੇ ਦਾ ਐਲਾਨ ਕੀਤਾ ਹੈ | ਹੁਣ ਕੁਦਰਤੀ ਆਫ਼ਤਾਂ ਕਾਰਨ ਫਲਾਂ ਦੀ ਫ਼ਸਲ ਖ਼ਰਾਬ ਹੋਣ 'ਤੇ ਮੁਆਵਜ਼ਾ 40,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 50,000 ਰੁਪਏ ਪ੍ਰਤੀ ਏਕੜ ਕੀਤਾ ਜਾਵੇਗਾ, ਜਦਕਿ ਸਬਜ਼ੀਆਂ ਅਤੇ ਮਸਾਲਿਆਂ ਲਈ ਇਹ ਰਾਸ਼ੀ 30,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 40,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਡਾ. ਸਾਹਿਬ ਸਿੰਘ ਦਾ ਨਾਟਕ 'ਮਰਦ ਬੱਚਾ' ਖੇਡਿਆ <br/> ਅਗਲੀ ਖ਼ਬਰ ਫੈਦਾਂ ਦੇ ਲੋਕਾਂ ਲਈ ਵੱਡੀ ਸੌਗਾਤ, ਨਵੇਂ ਫੁੱਟ ਓਵਰ ਬਿ੍ਜ ਨਾਲ ਜੁੜਿਆ ਇਲਾਕਾ ਮੇਅਰ ਸੌਰਭ ਜੋਸ਼ੀ ਨੇ ਕੀਤਾ ਪੁਲ ਦਾ ਉਦ...
Ad Position 24