ਮੋਰਿੰਡਾ, 6 ਅਪ੍ਰੈਲ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਪਿੰਡ ਮੜੌਲੀ ਕਲਾਂ ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਸੁਰਿੰਦਰਪਾਲ ਸਿੰਘ ਸੋਢੀ ਮੋਰਿੰਡਾ ਵਾਲਿਆਂ ਨੇ ਦੱਸਿਆ 1 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ 5 ਅਪ੍ਰੈਲ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਗਏ | ਇਸ ਮੌਕੇ ਦੀਵਾਨ ਦੀ ਅਰੰਭਤਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਦੀਆਂ ਬੀਬੀਆਂ ਦੇ ਜਥੇ ਵਲੋਂ ਕੀਤੀ ਗਈ | ਕੀਰਤਨ ਦਰਬਾਰ ਦੌਰਾਨ ਬੀਬੀ ਜਸਵੰਤ ਕੌਰ, ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਸਲੇਮਪੁਰ ਵਾਲੇ, ਬਾਬਾ ਉਮਰਾਓ ਸਿੰਘ ਲੰਬਿਆਂ ਵਾਲੇ, ਬਾਬਾ ਗੁਰਪ੍ਰੀਤ ਸਿੰਘ ਭਾਮੀਆਂ ਵਾਲੇ, ਬਾਬਾ ਸੁਖਜੀਤ ਸਿੰਘ ਸ੍ਰੀ ਚਮਕੌਰ ਸਾਹਿਬ, ਬਾਬਾ ਲਖਬੀਰ ਸਿੰਘ ਕਾਂਸ਼ੀ ਕਲਾਂ ਲੁਧਿਆਣਾ, ਬਾਬਾ ਅਵਤਾਰ ਸਿੰਘ ਜੀ ਧੂਲਕੋਟ ਵਾਲੇ, ਬਾਬਾ ਜੀਵਨ ਸਿੰਘ ਜੀ ਬਗੀਚੀ ਵਾਲੇ, ਬਾਬਾ ਰਵਿੰਦਰ ਸਿੰਘ ਜੌਨੀ, ਭਾਈ ਤੇਜਸਵਰਪ੍ਰਤਾਪ ਸਿੰਘ ਜੀ ਝੀਲ ਵਾਲੇ ਅਤੇ ਬੀਬੀ ਰਣਪ੍ਰੀਤ ਕੌਰ ਆਦਿ ਨੇ ਆਪਣੇ ਜਥਿਆਂ ਸਮੇਤ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਬਾਬਾ ਬਲਵੀਰ ਸਿੰਘ ਧਿਆਨੂ ਮਾਜਰੇ ਵਾਲੀਆਂ ਅਤੇ ਪ੍ਰਬੰਧਕ ਸੁਰਿੰਦਰ ਸਿੰਘ ਸੋਢੀ ਵਲੋਂ ਉੱਘੇ ਸਮਾਜ ਸੇਵਕ ਬਾਬਾ ਹਰਪ੍ਰੀਤ ਸਿੰਘ ਬੱਲ ਮੋਰਿੰਡਾ ਵਾਲਿਆਂ ਨੂੰ ਸਿਰੋਪਾਓ, ਲੋਈ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸਮਾਗਮ ਦੇ ਆਖ਼ਰੀ ਦਿਨ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਸਜਾਉਣ ਦੇ ਮੁਕਾਬਲੇ ਅਤੇ ਲੰਮੇ ਕੇਸਾਂ ਦੇ ਮੁਕਾਬਲੇ ਕਰਵਾਏ ਗਏ | ਜੇਤੂ ਬੱਚਿਆਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਬਾਰੂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਜੋਸ਼ੀ, ਹਰਦੀਪ ਸਿੰਘ ਅਨੰਦ, ਗੁਰਮੀਤ ਸਿੰਘ ਮੋਰਿੰਡਾ, ਮੈਨੇਜਰ ਦਵਿੰਦਰ ਸਿੰਘ, ਕਰਨੈਲ ਸਿੰਘ ਮਾਨ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |