12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮਾ.ਜਗਨ ਨਾਥ ਭੰਡਾਰੀ ਤੇ ਰਾਣਾ ਜੈਨ ਸਿੰਘ ਮੁਕਾਰੀ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 08-04-2026
ਨੂਰਪੁਰ ਬੇਦੀ, 7 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਨੂਰਪੁਰ ਬੇਦੀ ਇਲਾਕੇ ਨਾਲ ਸਬੰਧਤ 6 ਕਾਂਗਰਸੀ ਆਗੂਆਂ ਨੂੰ ਜ਼ਿਲ੍ਹਾ ਕਾਂਗਰਸ ਵਿਚ ਜਿੰਮੇਵਾਰੀ ਦਿੱਤੀ ਗਈ ਹੈ | ਨੂਰਪੁਰ ਬੇਦੀ ਨਗਰ ਪੰਚਾਇਤ ਦੇ ਪਹਿਲੇ ਅਤੇ ਆਖਰੀ ਪ੍ਰਧਾਨ ਮਾ. ਜਗਨ ਨਾਥ ਭੰਡਾਰੀ ਅਤੇ ਪਿੰਡ ਮੁਕਾਰੀ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਜੈਨ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਦਕਿ ਹਰਪਾਲ ਸਿੰਘ ਸੰਘਾ ਲਸਾੜੀ ਅਤੇ ਝਿੰਜੜੀ ਦੇ ਸਾਬਕਾ ਸਰਪੰਚ ਅਸ਼ੌਕ ਝਿੰਜੜੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਬਿਕਰਮਜੀਤ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਦਾ ਸਕੱਤਰ ਅਤੇ ਸੂਰਜ ਧੀਮਾਨ ਨੂੰ ਪਾਰਟੀ ਦਾ ਜ਼ਿਲ੍ਹਾ ਸਪੋਕਸਮੈਨ ਲਗਾਇਆ ਗਿਆ ਹੈ | ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਾਰਟੀ ਨੂੰ ਮਜਬੂਤ ਕਰਨ ਲਈ ਜ਼ਿਲ੍ਹਾ ਕਾਂਗਰਸ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਉਹਨਾਂ ਕਿਹਾ ਕਿ ਮਿਹਨਤੀ ਵਰਕਰਾਂ ਨੂੰ ਪਾਰਟੀ ਵਿਚ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਇਸੀ ਦੌਰਾਨ ਨਵ ਨਿਯੁਕਤ ਆਗੂਆਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਨਗਰ ਨਿਗਮ ਦੇ 160 ਕਰੋੜ ਰੁ. ਗਬਨ ਮਾਮਲੇ 'ਚ ਮੁਲਜ਼ਮ ਮਹਿਲਾ ਨੂੰ ਕੀਤਾ ਅਦਾਲਤ 'ਚ ਪੇਸ਼ <br/>
Ad Position 24