12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਭਾਜਪਾ ਵਲੋਂ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਢੇਰ, 7 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਭਾਜਪਾ ਪਾਰਟੀ ਵਲੋਂ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਪਿੰਡ ਸੂਰੇਵਾਲ ਦੇ ਪੈਲੇਸ 'ਚ ਮਨਾਇਆ ਗਿਆ | ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦੋਂ ਕਿ ਇਸ ਸਮਾਗਮ ਦੀ ਪ੍ਰਧਾਨਗੀ ਭਾਜਪਾ ਦੇ ਸੂਬਾ ਵਾਈਸ ਪ੍ਰਧਾਨ ਸੁਭਾਸ਼ ਸ਼ਰਮਾ ਵਲੋਂ ਕੀਤੀ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ ਹੈ | ਅੱਜ ਪੰਜਾਬ ਵਿਚ ਬੇਰੁਜ਼ਗਾਰੀ, ਨਸ਼ਿਆਂ ਦੀ ਮਾਰ ਗੈਂਗਵਾਰ ਆਦਿ ਵਧ ਫੁੱਲ ਰਹੇ ਹਨ | ਜਦੋਂ ਕਿ ਲੋਕ ਮਸਲੇ ਪਿੱਛੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਅਗਲਾ ਮੁੱਖ ਮੰਤਰੀ ਭਾਜਪਾ ਪਾਰਟੀ ਦਾ ਬਣੇਗਾ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਪੰਜਾਬ 'ਚ ਬੀ.ਜੇ.ਪੀ. ਲਗਾਤਾਰ ਮਜਬੂਤ ਹੁੰਦੀ ਜਾ ਰਹੀ ਹੈ | ਉਹਨਾਂ ਕਿਹਾ ਕਿ ਭਾਵੇਂ ਇਹਨਾਂ ਉੱਤੇ ਜਾਨਲੇਵਾ ਹਮਲੇ ਵੀ ਹੋਏ, ਪ੍ਰੰਤੂ ਫਿਰ ਵੀ ਇਹਨਾਂ ਨੇ ਪਾਰਟੀ ਦੇ ਹਿੱਤ ਲਈ ਆਪਣਾ ਕਾਰਜ ਪਿੱਛੇ ਨਹੀਂ ਛੱਡਿਆ | ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਪਾਰਟੀ ਵਰਕਰਾਂ ਤੇ ਆਏ ਹੋਏ ਮੁੱਖ ਮਹਿਮਾਨਾਂ ਵਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ | ਇਸ ਸਮੇਂ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਸਾਬਕਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਡਾ: ਪਰਮਿੰਦਰ ਸ਼ਰਮਾ, ਮੰਡਲ ਪ੍ਰਧਾਨ ਮੋਹਿਤ ਸ਼ਰਮਾ, ਡਾ: ਦਿਨੇਸ਼ ਜੋਸ਼ੀ, ਮੁਕੇਸ਼ ਨੱਡਾ, ਹਰਮਨਜੀਤ ਸਿੰਘ ਪਿ੍ੰਸ ਮੰਡਲ ਪ੍ਰਧਾਨ, ਐਡਵੋਕੇਟ ਰਾਕੇਸ਼ ਮੜਕਨ, ਜਸਵੀਰ ਸਿੰਘ ਢੇਰ, ਐਡਵੋਕੇਟ ਨਿਪਨ ਸੋਨੀ, ਬਲਜਿੰਦਰ ਪਾਲ ਸਿੰਘ ਸੋਨੀ, ਸ਼ਾਮ ਸੁੰਦਰ ਰੰਗਾ, ਅਸ਼ੋਕ ਕੁਮਾਰ ਗੰਭੀਰਪੁਰ ਆਦਿ ਪਾਰਟੀ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਸਥਾਪਨਾ ਦਿਵਸ ਅਗਲੀ ਖ਼ਬਰ ਮਾ.ਜਗਨ ਨਾਥ ਭੰਡਾਰੀ ਤੇ ਰਾਣਾ ਜੈਨ ਸਿੰਘ ਮੁਕਾਰੀ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਨਿਯੁਕਤ
Ad Position 24