12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

10 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 08-04-2026
ਬੇਲਾ, 7 ਅਪ੍ਰੈਲ (ਮਨਜੀਤ ਸਿੰਘ ਸੈਣੀ)-ਪੁਲਿਸ ਚੌਂਕੀ ਡੱਲਾ ਦੇ ਇੰਚਾਰਜ ਸ਼ਿੰਦਰਪਾਲ ਪੁਲਿਸ ਪਾਰਟੀ ਨਾਲ ਡੱਲਾ ਮੱਕੋਵਾਲ ਸੜਕ 'ਤੇ ਸ਼ੱਕੀ ਪੁਰਸ਼ਾਂ ਦੀ ਤਲਾਸ਼ੀ ਲਈ ਨਾਕੇ 'ਤੇ ਤਾਇਨਾਤ ਸਨ ਤਾਂ ਇੱਕ ਸ਼ੱਕੀ ਪੁਰਸ਼ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਾਈ ਕੈਪਰੀ ਦੀ ਜੇਬ 'ਚੋਂ ਲਿਫ਼ਾਫਾ ਕੱਢ ਕੇ ਸੁੱਟ ਦਿੱਤਾ, ਜਦੋਂ ਪੁਲਿਸ ਮੁਲਾਜ਼ਮਾਂ ਨੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ ਮਿਲਿਆ, ਜਿਸ ਦਾ ਵਜਨ ਦਸ ਗ੍ਰਾਮ ਸੀ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਦਾਗਰ ਸਿੰਘ ਉਰਫ ਕਾਲੀ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਡਹਿਰ ਥਾਣਾ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਰੋਪੜ ਵਜੋਂ ਕੀਤੀ ਗਈ | ਗਿ੍ਫ਼ਤਾਰ ਕੀਤੇ ਸੁਦਾਗਰ ਸਿੰਘ ਕਾਲੀ ਵਿਰੁੱਧ ਐਨ.ਡੀ.ਪੀ.ਸੀ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਕਾਰਵਾਈ ਆਰੰਭ ਦਿੱਤੀ | ਇਸ ਮੌਕੇ ਮੁਲਾਜ਼ਮ ਜਸਵਿੰਦਰ ਸਿੰਘ, ਨਰੇਸ਼ ਕੁਮਾਰ, ਇੰਦਰਜੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੂਪਨਗਰ 'ਚ ਬੈਂਕ ਪੈਨਸ਼ਨਰਾਂ ਵਲੋਂ ਧਰਨਾ <br/> ਅਗਲੀ ਖ਼ਬਰ ਗੈਰ ਕਾਨੂੰਨੀ ਟੋਲ ਵਸੂਲੀ ਖ਼ਿਲਾਫ਼ ਪੰਜਾਬ-ਹਿਮਾਚਲ ਸੰਘਰਸ਼ਸ਼ੀਲ ਆਗੂ ਹੋਏ ਇਕੱਠੇ <br/>
Ad Position 24